ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲਿਆ

ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮਾਂਬੱਧ ਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨਾ ਹੋਵੇਗਾ ਮੁੱਖ ਟੀਚਾ-ਅਨੁਪ੍ਰਿਤਾ ਜੌਹਲ
ਪਟਿਆਲਾ, 12 ਮਈ:(ਰਾਜਿੰਦਰ ਸਿੰਘ ਥਿੰਦ) ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਤਰਜੀਹਾਂ ਮੁਤਾਬਕ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ। ਏ.ਡੀ.ਸੀ. ਜੌਹਲ ਨੇ ਕਿਹਾ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਵੀ ਉਹ ਉਪਰਾਲੇ ਕਰਨਗੇ। ਜਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਨੇ ਇਸ ਤੋਂ ਪਹਿਲਾਂ ਬਤੌਰ ਏ.ਡੀ.ਸੀ. ਮਾਨਸਾ, ਬਰਨਾਲਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਸਮੇਤ ਐਸ.ਡੀ.ਐਮ. ਵਜੋਂ ਸਮਰਾਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਏ.ਡੀ.ਸੀ. ਦਫ਼ਤਰ ਦੇ ਅਮਲੇ ਨੇ ਉਨ੍ਹਾਂ ਦਾ ਸਵਾਗਤ ਕੀਤਾ।
