ਪੰਜਾਬ ਮੰਤਰੀ ਮੰਡਲ ਨੇ ਅਨੁਸੂਚਿਤ ਜਾਤੀਆਂ ਦੇ ਕਰਜ਼ੇ ਕੀਤੇ ਮੁਆਫ਼

0
WhatsApp Image 2025-06-03 at 1.45.11 PM

ਚੰਡੀਗੜ੍ਹ, 3 ਜੂਨ (ਨਿਊਜ਼਼ ਟਾਊਨ ਨੈਟਵਰਕ) : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਐਸਸੀ ਭਾਈਚਾਰੇ ਲਈ ਵੱਡਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਅਨੁਸੂਚਿਤ ਜਾਤੀ ਭਾਈਚਾਰੇ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਹ ਕਰਜ਼ਾ ਮਾਰਚ 2020 ਤੱਕ ਦਾ ਮੁਆਫ ਕੀਤਾ ਗਿਆ ਹੈ। ਇਹ ਕੁਲ 68 ਕਰੋੜ ਰੁਪਏ ਮੁਆਫ ਕੀਤਾ ਗਿਆ ਹੈ। PSCFC ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਫੈਸਲੇ ਨਾਲ 4727 ਪਰਿਵਾਰਾਂ ਨੂੰ ਲਾਭ ਹੋਵੇਗਾ।

Leave a Reply

Your email address will not be published. Required fields are marked *