ਪੰਜਾਬ ਯੂਨੀਵਰਸਿਟੀ ਤੇ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 27 ਅਪੈ੍ਰਲ (ਨਿਊਜ਼ ਟਾਊਨ ਨੈਟਵਰਕ): ਚੰਡੀਗੜ੍ਹ ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਨਾਲ ਉ਼ਡਾਉਣ ਦੀ ਧਮਕੀ ਮਿਲੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ।
ਬੰਬ ਦੀ ਧਮਕੀ ਤੋਂ ਬਾਅਦ ਦੋਵੇਂ ਸੰਵੇਦਨਸ਼ੀਲ ਥਾਵਾਂ ‘ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ। ਬੰਬ ਸਕੁਐਡ, ਡੌਗ ਸਕੁਐਡ ਅਤੇ ਪੁਲਿਸ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ। ਆਸ-ਪਾਸ ਦੇ ਇਲਾਕਿਆਂ ਦੀ ਵੀ ਘੇਰਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਫਿਲਹਾਲ ਸੁਰੱਖਿਆ ਦੇ ਮੱਦੇਨਜ਼ਰ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ ‘ਤੇ ਸਖ਼ਤ ਨਿਗਰਾਨੀ
ਪੁਲਿਸ ਅਧਿਕਾਰੀਆਂ ਮੁਤਾਬਕ, ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਸਾਵਧਾਨੀ ਦੇ ਤੌਰ ‘ਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਅਤੇ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਉਣ-ਜਾਣ ਵਾਲੇ ਲੋਕਾਂ ‘ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।
