ਮਿਸਲ ਸਤਲੁਜ ਵੱਲੋਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਸ਼ੁਰੂ

*ਬੀਬੀ ਜਸਮੀਤ ਕੌਰ ਛੀਨਾ ਵੱਲੋਂ ਸਨੌਰ ਹਲਕੇ ਵਿੱਚ ਚੋਂਣ ਮੁਹਿੰਮ ਦੀ ਸ਼ੁਰੂਆਤ
ਪਟਿਆਲਾ 10 ਮਈ,(ਰਾਜਿੰਦਰ ਸਿੰਘ ਥਿੰਦ)
ਪੰਜਾਬ ਦੇ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਢਾਂਚੇ ਦੀ ਸੰਭਾਲ ਅਤੇ ਮਜ਼ਬੂਤੀ ਲਈ ਵਚਨਬੱਧ ਰਾਜਨੀਤਿਕ ਜਥੇਬੰਦੀ ਮਿਸਲ ਸਤਲੁਜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਚੋਣ ਤਿਆਰੀਆਂ ਨੂੰ ਨਵੀਂ ਗਤੀ ਦੇ ਦਿੱਤੀ ਹੈ। ਪ੍ਰਧਾਨ ਸ੍ਰੀ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਹੈ ਕਿ ਮਿਸਲ ਸਤਲੁਜ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ ਅਤੇ ਜਥੇਬੰਦੀ ਵੱਲੋਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਤਾਂ ਜੋ਼ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਨੰਬਰ 1 ਸੂਬਾ ਬਣਾਇਆ ਜਾ ਸਕੇ।
ਦੀ ਰਾਜਨੀਤੀ ਵਿੱਚ ਨਵੀਂ ਸੋਚ ਅਤੇ ਨਵੀਂ ਊਰਜਾ ਦਾ ਸੰਚਾਰ ਹੋ ਸਕੇ। ਉਨਾਂ ਦਸਿਆ ਹੈ ਕਿ ਮਹਿਲਾਵਾਂ ਨੂੰ ਅੱਗੇ ਰੱਖਣ ਦੀ ਲੜੀ ਵਿਚ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਜੋ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੀ ਧਰਮਪਤਨੀ ਹਨ ,ਨੂੰ ਸਨੌਰ ਵਿਧਾਨ ਸਭਾ ਹਲਕੇ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਬੀਬੀ ਜਸਮੀਤ ਕੌਰ ਛੀਨਾ ਨੇ ਅੱਜ ਇਤਿਹਾਸਕ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਗੁਰੂ ਘਰ ਵਿੱਚ ਨਮਸਤਕ ਹੋ ਕੇ ਅਰਦਾਸ ਕੀਤੀ ਅਤੇ ਆਪਣੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਅਰਦਾਸ ਉਪਰੰਤ ਉਨ੍ਹਾਂ ਨੇ ਸਨੌਰ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਦਿਆਂ ਰਾਬਤਾ ਮੁਹਿੰਮ ਦੀ ਸ਼ੁਰੂਆਤ ਕੀਤੀ ।
ਇਸ ਮੌਕੇ ਵੱਡੀ ਗਿਣਤੀ ਵਿੱਚ ਮਿਸਲ ਸਤਲੁਜ ਦੇ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਰਹੇ, ਜਿਨ੍ਹਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਆਪਣਾ ਸਮਰਥਨ ਪ੍ਰਗਟਾਇਆ।ਇਸ ਮੌਕੇ ਆਪਣੇ ਸੰਬੋਧਨ ਵਿੱਚ ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਸਨੌਰ ਹਲਕੇ ਦੀ ਆਰਥਿਕ ਪੱਖੋ ਮਜ਼ਬੂਤੀ ਲਈ ਵਿਸ਼ੇਸ਼ ਤਕਨੀਕੀ ਸਿੱਖਿਆ ਸੰਸਥਾਵਾਂ ਅਤੇ ਉੱਚੇਰੀ ਵਿੱਦਿਆ ਲਈ ਅਦਾਰਿਆਂ
ਨੂੰ ਸਨੌਰ ਵਿੱਚ ਸਥਾਪਤ ਕਰਨ ਲਈ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਉਚੇਰੀ ਅਤੇ ਤਕਨੀਕੀ ਸਿੱਖਿਆ ਦੇਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਐਨ.ਆਰ.ਆਈਜ਼ ਤੋਂ ਸਹਾਇਤਾ ਲੈ ਕੇ ਸਿਖਿਆ ਸੰਸਥਾਵਾਂ ਸਥਾਪਤ ਕੀਤੀਆਂ ਜਾਣ ਗਈਆਂ ਤਾਂ ਜੋ ਸਨੌਰ ਦੀਆ ਮਹਿਲਾਵਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।
ਉਨ੍ਹਾਂ ਸਨੌਰ ਹਲਕੇ ਦੀ ਵੋਟਰਾਂ ਨੂੰ ਅਪੀਲ ਕੀਤੀ ਕਿ ਮਿਸਲ ਸਤਲੁਜ ਨੂੰ ਆਪਣਾ ਸਮਰਥਨ ਦੇ ਕੇ ਇਕ ਨਵਾਂ, ਖੁਸ਼ਹਾਲ ਅਤੇ ਵਿਕਾਸਸ਼ੀਲ ਪੰਜਾਬ ਬਣਾਉਣ ਵਿੱਚ ਭਾਗੀਦਾਰ ਬਣਨ।
**ਬੀਬੀ ਜਸਮੀਤ ਕੌਰ ਛੀਨਾ ਦੇ ਜੀਵਨ ਸੰਬੰਧੀ ਵੇਰਵਾ*
ਬੀਬੀ ਜਸਮੀਤ ਕੌਰ ਛੀਨਾ ਸਿੱਖ ਸੰਘਰਸ਼ ਦੇ ਮਹਾਨ ਯੋਧਾ ਸ਼ਹੀਦ ਭਾਈ ਸਤਨਾਮ ਸਿੰਘ ਛੀਨਾ ਦੇ ਧਰਮ ਪਤਨੀ ਹਨ ।
ਬੀਬੀ ਛੀਨਾ ਨੇ ਆਪਣੀ ਸਿੱਖਿਆ ਪਿੰਡ ਸ਼ੇਖਪੁਰਾ ਅਤੇ ਕਸਬਾ ਬਹਾਦਰਗੜ੍ਹ ਦੇ ਸਰਕਾਰੀ ਸਕੂਲ ਤੋਂ ਪਾਸ ਕੀਤੀ।ਉਨਾਂ ਗ੍ਰੈਜੂਏਸ਼ਨ ਦੀ ਡਿਗਰੀ ਅਤੇ ਫਿਰ ਫੈਸ਼ਨ ਡਿਜ਼ਾਇਨਿੰਗ ਦਾ ਪੋਸਟ ਗ੍ਰੇਜੂਏਟ ਡਿਪਲੋਮਾ ਕੀਤਾ । 1983 ਵਿੱਚ ਓਹ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੈਂਬਰ ਬਣੇ, ਪਰਿਵਾਰ ਨਾਲ ਧਰਮਯੁੱਧ ਮੋਰਚੇ ਵਿੱਚ ਗ੍ਰਿਫਤਾਰੀਆਂ ਦਿੱਤੀਆਂ ਅਤੇ ਖਾੜਕੂ ਸੰਘਰਸ਼ ਦੇ ਹਿਮਾਇਤੀ ਹੋਣ ਕਾਰਨ ਇੱਕ ਕਤਲ ਕੇਸ ਵਿੱਚ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ਵਿੱਚ ਕੈਦ ਰਹੇ । ਇੱਕ ਸਾਲ ਬਾਅਦ ਜੇਲ੍ਹ ਤੋਂ ਰਿਹਾਈ ਮਗਰੋਂ ਉਹਨਾਂ ਦਾ ਅਨੰਦ ਕਾਰਜ ਓਸ ਵਕਤ ਉੱਤਰ ਪ੍ਰਦੇਸ਼ ਵਿੱਚ ਭਾਈ ਸਤਨਾਮ ਸਿੰਘ ਛੀਨਾ ਨਾਲ ਹੋ ਗਿਆ ਜੋ ਕਿ ਸਿੱਖ ਸ਼ੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਸਨ । ਉਹ ਪੰਜ ਮਹੀਨੇ ਯੂਪੀ ਜੇਲ੍ਹ ਵਿੱਚ ਵੀ ਨਜ਼ਰਬੰਦ ਰਹੇ । ਓਹਨਾਂ ਆਪਣੇ ਪਤੀ ਦੇ ਨਾਲ ਸਿੱਖ ਸ਼ੰਘਰਸ਼ ਦੇ ਪਾਂਧੀ ਬਣ ਅਣਥੱਕ ਸੇਵਾ ਨਿਭਾਈ। ਪਤੀ ਦੀ ਸ਼ਹੀਦੀ ਤੋਂ ਬਾਅਦ ਤੇ ਦੁਬਾਰਾ 8 ਮਹੀਨੇ ਦੀ ਅੰਮ੍ਰਿਤਸਰ ਦੀ ਜੇਲ੍ਹ ਦੀ ਕੈਦ ਵਿਚੋਂ 1996 ਵਿੱਚ ਰਿਹਾ ਹੋਏ l ਫੇਰ ਉਨਾਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਮਨੁੱਖੀ ਅਧਿਕਾਰਾਂ ਦੀ ਟੀਮ ਨਾਲ ਚੰਡੀਗੜ੍ਹ ਵਿੱਚ ਤਿੰਨ ਸਾਲ ਬੜੀ ਸਰਗਰਮੀ ਅਤੇ ਤਨਦੇਹੀ ਨਾਲ ਕੰਮ ਕੀਤਾ।
