1 ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ ‘ਚ ਆਉਣਗੇ ₹4,500 ਤੇ ₹3,000 : CM ਮਾਨ

0
Money scheem

1 ਜੁਲਾਈ ਤੋਂ ਮਹਿਲਾਵਾਂ ਦੇ ਖਾਤਿਆਂ 'ਚ ਆਉਣਗੇ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1 ਜੁਲਾਈ ਤੋਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਜਮ੍ਹਾਂ ਕਰਵਾਈ ਜਾਵੇਗੀ। ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਅਨੁਸੂਚਿਤ ਜਾਤੀ (SC) ਦੀਆਂ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ₹4,500 ਦੀ ਪਹਿਲੀ ਕਿਸ਼ਤ ਭੇਜੀ ਜਾਵੇਗੀ, ਜਦਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾਵਾਂ ਨੂੰ ₹3,000 ਮਿਲਣਗੇ। ਇਹ ਰਕਮ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਵਜੋਂ ਇੱਕੋ ਵਾਰ ਜਮ੍ਹਾਂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਹ ਇੱਕ ਇਤਿਹਾਸਕ ਕਦਮ ਹੈ ਅਤੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ 1 ਜੁਲਾਈ ਨੂੰ ਪਹਿਲੀ ਕਿਸ਼ਤ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਕਈ ਮੰਚਾਂ ਤੋਂ 1 ਜੁਲਾਈ ਤੋਂ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਰਾਸ਼ੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਸੀ। ਹੁਣ ਪਹਿਲੀ ਵਾਰ ਉਨ੍ਹਾਂ ਨੇ ਸਾਫ਼ ਕੀਤਾ ਹੈ ਕਿ ਯੋਗ ਮਹਿਲਾਵਾਂ ਨੂੰ ₹4,500 ਜਾਂ ₹3,000 ਦੀ ਪਹਿਲੀ ਕਿਸ਼ਤ ਦਿੱਤੀ ਜਾਵੇਗੀ।

Leave a Reply

Your email address will not be published. Required fields are marked *