ਭਗਤ ਸਿੰਘ ਦੇ ਵਿਚਾਰਾਂ ਨੂੰ ਗ੍ਰਹਿਣ ਕਰਕੇ ਹੀ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ….. ਜਾਮਾਰਾਏ

ਅੰਮ੍ਰਿਤਸਰ /ਭਿੱਖੀਵਿੰਡ , (ਮਨਜੀਤ ਸਿੰਘ ਸ਼ੇਰਗਿੱਲ )ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੀ ਤਹਿਸੀਲ ਕਮੇਟੀ ਭਿੱਖੀਵਿੰਡ ਵੱਲੋਂ ਜਥੇਬੰਦੀ ਦੇ ਦਫ਼ਤਰ ਭਿੱਖੀਵਿੰਡ ਵਿਖੇ ਕਰਤਾਰ ਸਿੰਘ ਸਰਾਭਾ ਤੇ ਜਥੇਬੰਦੀ ਦੇ ਸਥਾਪਣਾ ਦਿਵਸ ਤੇ ਸੈਮੀਨਾਰ ਕੀਤਾ ਗਿਆ ਸੈਮੀਨਾਰ ਦੀ ਅਗਵਾਈ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਤਹਿਸੀਲ ਪ੍ਰਧਾਨ ਗੱਜਣ ਸਿੰਘ ਨਾਰਲਾ ਨੇ ਕੀਤੀ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾ ਨੇ ਭਾਗ ਲਿਆ ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਦੇਸ਼ ਭਗਤ ਯਾਦਗਾਰ ਕਮੇਟੀ ਦੇ ਟਰੱਸਟੀ ਪ੍ਰਗਟ ਸਿੰਘ ਜਾਮਾਰਾਏ ਤੇ ਮੰਗਲ ਸਿੰਘ ਟਾਂਡਾ ਨੇ ਕਿਹਾ ਕਿ ਅੱਜ ਲੋੜ ਹੈ ਭਗਤ ਸਿੰਘ ਦੇ ਵਿਚਾਰਾਂ ਨੂੰ ਗ੍ਰਿਹਣ ਕਰਕੇ ਹੀ ਨਿਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੇ ਨੌਜਵਾਨਾ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਹੈ ਇਹਨਾਂ ਦੋਹਾਂ ਸਰਕਾਰਾਂ ਨੇ ਰੋਜ਼ਗਾਰ ਦੇਣ ਦੀ ਥਾਂ ਤੇ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ ਹੈ ਜ਼ੋ ਕਿ ਨੌਜਵਾਨ ਵਰਗ ਨਾਲ ਬੇਇਨਸਾਫ਼ੀ ਹੈ ਉਨਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪੂਰਨਿਆਂ ਤੇ ਚੱਲਣ ਵਾਲੀ ਜਥੇਬੰਦੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਮੈਂਬਰ ਬਣਨ ਤਾਂ ਜ਼ੋ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੌਜਵਾਨ ਮਾਰੂ ਨੀਤੀਆਂ ਦਾ ਮੁਕਾਬਲਾ ਕੀਤਾ ਜਾ ਸਕੇ ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਸਕੱਤਰ ਲਾਜ਼ਰ ਲਾਖਣਾ ਜ਼ਿਲ੍ਹਾ ਪ੍ਰਧਾਨ ਕੈਪਟਨ ਸਿੰਘ ਕਾਹਲਵਾਂ ਮੀਤ ਪ੍ਰਧਾਨ ਸੁਖਦੇਵ ਸਿੰਘ ਜਵੰਦਾ ਸੁਲੱਖਣ ਸਿੰਘ ਤੁੜ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਹਰਜਿੰਦਰ ਸਿੰਘ ਚੂੰਘ ਗੁਰਵਿੰਦਰ ਸਿੰਘ ਸ਼ਮਸ਼ੇਰ ਸਿੰਘ ਐਡਵੋਕੇਟ ਦਲਬੀਰ ਸਿੰਘ ਰਾਜੋਕੇ ਹਾਜ਼ਰ ਸਨ।
