ਚੰਬਾ ਵਿਚ ਜ਼ਮੀਨ ਖਿਸਕਣ ਕਾਰਨ 3 ਪੰਜਾਬੀਆਂ ਸਣੇ 11 ਮੌਤਾਂ !

0
WhatsApp Image 2025-08-29 at 3.38.34 PM

ਸ਼ਿਮਲਾ, 29 ਅਗਸਤ (ਨਿਊਜ਼ ਟਾਊਨ ਨੈਟਵਰਕ):

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਵਿਚ ਭਾਰੀ ਮੀਂਹ ਦੌਰਾਨ ਮਣੀ ਮਹੇਸ਼ ਯਾਤਰਾ ਲਈ ਨਿਕਲੇ 11 ਸ਼ਰਧਾਲੂਆਂ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 3 ਪੰਜਾਬ ਦੇ, 1 ਉੱਤਰ ਪ੍ਰਦੇਸ਼ ਦਾ ਅਤੇ 5 ਚੰਬਾ ਦੇ ਰਹਿਣ ਵਾਲੇ ਹਨ। ਦੋ ਲੋਕਾਂ ਦੀ ਪਛਾਣ ਅਜੇ ਨਹੀਂ ਹੋ ਸਕੀ। ਅਧਿਕਾਰੀਆਂ ਮੁਤਾਬਕ, ਇਹ ਮੌਤਾਂ ਪਹਾੜਾਂ ਤੋਂ ਪੱਥਰ ਡਿੱਗਣ ਅਤੇ ਆਕਸੀਜਨ ਦੀ ਘਾਟ ਕਾਰਨ ਹੋਈਆਂ ਹਨ। ਭਰਮੌਰ ਵਿਚ ਇਸ ਵੇਲੇ ਲਗਭਗ 3 ਹਜ਼ਾਰ ਮਣੀਮਹੇਸ਼ ਯਾਤਰੀ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਰੈਸਕਿਊ ਓਪਰੇਸ਼ਨ ਜਾਰੀ ਹੈ। ਪਿਛਲੇ ਹਫ਼ਤੇ ਵੀ ਲੈਂਡਸਲਾਈਡ ਵਿਚ 7 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ 9 ਲੋਕ ਲਾਪਤਾ ਹੋਏ ਸਨ। ਇਸਦੇ ਨਾਲ ਹੀ, ਉੱਤਰਾਖੰਡ ਦੇ ਰੁਦ੍ਰਪ੍ਰਯਾਗ, ਚਮੋਲੀ ਅਤੇ ਟਿਹਰੀ ਗੜਵਾਲ ਜ਼ਿਲ੍ਹਿਆਂ ਵਿਚ ਬੱਦਲ ਫਟਣ ਕਾਰਨ ਕਈ ਲੋਕ ਲਾਪਤਾ ਹੋ ਗਏ ਹਨ। ਦ੍ਰਪ੍ਰਯਾਗ ਦੇ ਐਸਪੀ ਅਕਸ਼ੈ ਪ੍ਰਹਲਾਦ ਕੌਂਡੇ ਨੇ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਤੋਂ 70 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਇਕ ਮਹਿਲਾ ਦੀ ਮੌਤ ਹੋ ਗਈ ਹੈ। 4 ਨੇਪਾਲੀ ਅਤੇ 4 ਸਥਾਨਕ ਸਮੇਤ 8 ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਹਨ।

Leave a Reply

Your email address will not be published. Required fields are marked *