ਧੂਰੀ ਦੇ 19 ਆਪ ਕੌਂਸਲਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਕੀਤੀ ਮੁਲਾਕਾਤ

0

ਧੂਰੀ, 2 ਜੂਨ ( ਵਰਮਾ ) : ਧੂਰੀ ਨਗਰ ਕੌਂਸਲ ਦੇ ਆਮ ਆਦਮੀ ਪਾਰਟੀ ਦੇ ਜਿੱਤੇ ਹੋਏ 19 ਐਮ.ਸੀ. ਸਾਹਿਬਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨਾਲ ਵਿਸ਼ੇਸ਼ ਮੁਲਾਕਾਤ ਚੰਡੀਗੜ੍ਹ ਵਿਖੇ ਕੀਤੀ ਅਤੇ ਮਾਨ ਸਾਹਿਬ ਨੇ ਸਾਰੇ ਐਮਸੀ ਸਾਹਿਬਾਨ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਮੁੱਖ ਮੰਤਰੀ ਜੀ ਨਾਲ ਯਾਦਗਾਰੀ ਫੋਟੋ ਵੀ ਖਿਚਵਾਈ ਗਈ। ਮੁਲਾਕਾਤ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਧੂਰੀ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕੌਂਸਲਰਾਂ ਨੂੰ ਧੂਰੀ ਦੇ ਹਰ ਵਾਰਡ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਧੂਰੀ ਦੇ ਭਵਿੱਖੀ ਵਿਕਾਸ ਦੀ ਰੂਪ-ਰੇਖਾ ਵੀ ਸਾਂਝੀ ਕੀਤੀ ਅਤੇ ਭਰੋਸਾ ਦਿੱਤਾ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਕੌਂਸਲਰਾਂ ਨੇ ਵੀ ਧੂਰੀ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *