ਹਰਿਆਣਾ ਦੇ ਨੂਹ ‘ਚ 2000 ਪੁਲਿਸ ਕਰਮਚਾਰੀ ਤਾਇਨਾਤ


ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਕੀਤੀਆਂ ਬੰਦ
14 ਜੁਲਾਈ ਸੋਮਵਾਰ ਨੂੰ ਹੋਣ ਵਾਲੀ ਬ੍ਰਜ ਮੰਡਲ ਜਲਭਿਸ਼ੇਕ ਯਾਤਰਾ
ਯਾਤਰਾ ‘ਚ ਡੀਜੀ ਵਜਾਉਣ, ਹਥਿਆਰਾਂ ਅਤੇ ਜਲਣਸ਼ੀਲ ਸਮੱਗਰੀ ਲੈ ਕੇ ਜਾਣ ‘ਤੇ ਰੋਕ
ਨੂਹ ਜ਼ਿਲ੍ਹੇ ਦੇ ਸਕੂਲ ਵੀ ਰਹਿਣਗੇ ਬੰਦ
ਨੂਹ/ ਚੰਡੀਗੜ੍ਹ, 13 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਹਰਿਆਣਾ ਦੇ ਨੂਹ ਜ਼ਿਲ੍ਹੇ ਵਿਚ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਕਰ ਦਿਤੀਆਂ ਗਈਆਂ ਹਨ। ਇੱਥੇ 13 ਜੁਲਾਈ ਰਾਤ 9 ਵਜੇ ਤੋਂ 14 ਜੁਲਾਈ ਰਾਤ 9 ਵਜੇ ਤਕ 24 ਘੰਟੇ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਰਹਿਣਗੀਆਂ। ਬ੍ਰਜ ਮੰਡਲ ਜਲਭਿਸ਼ੇਕ ਯਾਤਰਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਅਤੇ ਵੱਡੇ ਫੈਸਲੇ ਲਏ ਗਏ ਹਨ।
ਪੁਲਿਸ ਸੁਪਰਡੈਂਟ ਰਾਜੇਸ਼ ਕੁਮਾਰ ਨੇ ਕਿਹਾ ਕਿ 14 ਜੁਲਾਈ ਨੂੰ ਹੋਣ ਵਾਲੀ ਜਲਭਿਸ਼ੇਕ ਯਾਤਰਾ ਵਿਚ ਹਥਿਆਰ ਅਤੇ ਜਲਣਸ਼ੀਲ ਪਦਾਰਥ ਲੈ ਕੇ ਜਾਣ ਦੀ ਮਨਾਹੀ ਹੋਵੇਗੀ। ਡੀਜੇ ਵਜਾਉਣ ‘ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੈ।ਇੰਨਾ ਹੀ ਨਹੀਂ, ਇਸ ਦਿਨ ਜ਼ਿਲ੍ਹੇ ਦੇ ਸਕੂਲ ਬੰਦ ਕਰ ਦਿਤੇ ਗਏ ਹਨ। ਮੀਟ ਦੀਆਂ ਦੁਕਾਨਾਂ ਵੀ ਬੰਦ ਕਰ ਦਿਤੀਆਂ ਗਈਆਂ ਹਨ। ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਉਪਲਬਧ ਨਹੀਂ ਹੋਵੇਗਾ। ਯਾਤਰਾ ਦੀ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ 2000 ਪੁਲਿਸ ਫੋਰਸ ਸੰਭਾਲੇਗੀ।