Month: April 2026

BHIKHI_30_APRIL_PHOTO_1

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਾਰਵਾਈ: ਡਿਪਟੀ ਕਮਿਸ਼ਨਰ

ਮਾਨਸਾ, 30 ਅਪ੍ਰੈਲ (ਬਹਾਦਰ ਖ਼ਾਨ):ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਨਾੜ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਸਮੀਖਿਆ ਕਰਦਿਆਂ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਲਗਭਗ ਦਸ ਦਿਨ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ, ਐਸ.ਪੀਜ਼, ਡੀ.ਐਸ.ਪੀਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਧਿਕਾਰੀਆਂ, ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਟੀ ਵਿੱਚ ਹੀ ਨਾੜ ਦੇ ਰਲੇਵੇਂ ਲਈ ਪ੍ਰੇਰਿਤ ਕੀਤਾ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਇੱਕ ਨੋਡਲ ਅਫ਼ਸਰ ਤੇ ਕਲੱਸਟਰ ਅਫਸਰ, ਅਲਾਟ ਕੀਤੇ ਗਏ ਏਰੀਏ ਵਿੱਚ ਹਾਜ਼ਰ ਨਹੀਂ ਰਹਿੰਦੇ ਜਿਸ ਕਾਰਨ ਜੇਕਰ ਕਿਸੇ ਖੇਤ ਵਿੱਚ ਨਾੜ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਬਾਰੇ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਤੱਥ ਅਧਾਰਿਤ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਹੇ ਜਿਸ ਕਾਰਨ ਫੌਰੀ ਐਕਸ਼ਨ ਲੈਣ ਵਿੱਚ ਬੇਵਜ੍ਹਾ ਦੇਰੀ ਹੁੰਦੀ ਹੈ। ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਣ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀ, ਨੰਬਰਦਾਰ, ਖੇਤੀ ਵਿਕਾਸ ਅਫ਼ਸਰ ਲਗਾਤਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਤਾਂ ਜੋ ਜ਼ਿਲ੍ਹਾ ਮਾਨਸਾ ਵਿੱਚ ਨਾੜ ਸਾੜਨ ਦੇ ਮਾਮਲਿਆਂ ਉਤੇ ਸੌ ਫੀਸਦੀ ਰੋਕ ਲਾਈ ਜਾ ਸਕੇ।  ਇਸ ਮੌਕੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾੜ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਦੀ ਵੰਡ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਤਾਲਮੇਲ ਨਾਲ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾੜ ਸਾੜਨ ਵਾਲਿਆਂ ਖਿਲਾਫ਼ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜ ਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ ਹੈ ਕਿਉਂਕਿ ਅਜਿਹਾ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਡੇ ਬੀਜੇ ਜਾ ਰਹੇ ਹਨ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਬਲਜੀਤ ਕੌਰ, ਗਗਨਦੀਪ ਸਿੰਘ, ਅਤੇ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀਜ਼ ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਚੀਮਾ ਅਤੇ ਹਰਜਿੰਦਰ ਸਿੰਘ ਗਿੱਲ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਨੋਡਲ ਅਫਸਰ ਤੇ ਕਲੱਸਟਰ ਅਫਸਰ ਵੀ ਮੌਜੂਦ ਸਨ।   

BHIKHI_30_APRIL_PHOTO_1

ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਵਿੱਚ ਅਸਫ਼ਲ ਰਹਿਣ ਵਾਲੇ ਨੋਡਲ ਅਫਸਰਾਂ ਤੇ ਕਲੱਸਟਰ ਅਫ਼ਸਰਾਂ ਵਿਰੁੱਧ ਹੋਵੇਗੀ ਅਨੁਸਾਸ਼ਨੀ ਕਾਰਵਾਈ: ਡਿਪਟੀ ਕਮਿਸ਼ਨਰ

ਮਾਨਸਾ, 30 ਅਪ੍ਰੈਲ (ਬਹਾਦਰ ਖ਼ਾਨ) : ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਨਾੜ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਬਾਰੇ ਸਮੀਖਿਆ ਕਰਦਿਆਂ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ ਲਗਭਗ ਦਸ ਦਿਨ ਚੌਕਸੀ ਨੂੰ ਹੋਰ ਤੇਜ਼ ਕਰਨ ਦੀ ਲੋੜ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਦੀ ਮੌਜੂਦਗੀ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ, ਐਸ.ਪੀਜ਼, ਡੀ.ਐਸ.ਪੀਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਤੀਬਾੜੀ ਅਧਿਕਾਰੀਆਂ, ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਵਿੱਚ ਕਿਸਾਨਾਂ ਨੂੰ ਕਣਕ ਦੀ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਮਿੱਟੀ ਵਿੱਚ ਹੀ ਨਾੜ ਦੇ ਰਲੇਵੇਂ ਲਈ ਪ੍ਰੇਰਿਤ ਕੀਤਾ ਜਾਵੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇਸ ਦਾ ਗੰਭੀਰ ਨੋਟਿਸ ਲਿਆ ਕਿ ਕੁਝ ਇੱਕ ਨੋਡਲ ਅਫ਼ਸਰ ਤੇ ਕਲੱਸਟਰ ਅਫਸਰ, ਅਲਾਟ ਕੀਤੇ ਗਏ ਏਰੀਏ ਵਿੱਚ ਹਾਜ਼ਰ ਨਹੀਂ ਰਹਿੰਦੇ ਜਿਸ ਕਾਰਨ ਜੇਕਰ ਕਿਸੇ ਖੇਤ ਵਿੱਚ ਨਾੜ ਨੂੰ ਅੱਗ ਲੱਗਣ ਦੀ ਘਟਨਾ ਵਾਪਰ ਜਾਂਦੀ ਹੈ ਤਾਂ ਉਸ ਬਾਰੇ ਉੱਚ ਅਧਿਕਾਰੀਆਂ ਨੂੰ ਸਮੇਂ ਸਿਰ ਤੱਥ ਅਧਾਰਿਤ ਜਾਣਕਾਰੀ ਮੁਹੱਈਆ ਨਹੀਂ ਕਰਵਾ ਰਹੇ ਜਿਸ ਕਾਰਨ ਫੌਰੀ ਐਕਸ਼ਨ ਲੈਣ ਵਿੱਚ ਬੇਵਜ੍ਹਾ ਦੇਰੀ ਹੁੰਦੀ ਹੈ। ਉਨ੍ਹਾਂ ਅਜਿਹੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਣ ਨੂੰ ਭਵਿੱਖ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਵਾਰੀ, ਨੰਬਰਦਾਰ, ਖੇਤੀ ਵਿਕਾਸ ਅਫ਼ਸਰ ਲਗਾਤਾਰ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਤਾਂ ਜੋ ਜ਼ਿਲ੍ਹਾ ਮਾਨਸਾ ਵਿੱਚ ਨਾੜ ਸਾੜਨ ਦੇ ਮਾਮਲਿਆਂ ਉਤੇ ਸੌ ਫੀਸਦੀ ਰੋਕ ਲਾਈ ਜਾ ਸਕੇ।  ਇਸ ਮੌਕੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾੜ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਸਮੂਹ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਦੀ ਵੰਡ ਕੀਤੀ ਗਈ ਹੈ ਅਤੇ ਪੁਲਿਸ ਦੀਆਂ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਟੀਮਾਂ ਦੇ ਸਾਂਝੇ ਤਾਲਮੇਲ ਨਾਲ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਾੜ ਸਾੜਨ ਵਾਲਿਆਂ ਖਿਲਾਫ਼ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜ ਕੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਮਾੜੀ ਪ੍ਰਵਿਰਤੀ ਨੂੰ ਸਵੈ ਇੱਛਾ ਨਾਲ ਛੱਡਣ ਦੀ ਲੋੜ ਹੈ ਕਿਉਂਕਿ ਅਜਿਹਾ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਕੰਡੇ ਬੀਜੇ ਜਾ ਰਹੇ ਹਨ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮਜ਼ ਬਲਜੀਤ ਕੌਰ, ਗਗਨਦੀਪ ਸਿੰਘ, ਅਤੇ ਹਰਜਿੰਦਰ ਸਿੰਘ ਜੱਸਲ, ਐਸ.ਪੀ ਪ੍ਰਦੀਪ ਸਿੰਘ ਸੰਧੂ, ਡੀ.ਐਸ.ਪੀਜ਼ ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ ਚੀਮਾ ਅਤੇ ਹਰਜਿੰਦਰ ਸਿੰਘ ਗਿੱਲ, ਐਸ.ਡੀ.ਓ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਮਨਪ੍ਰੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਵਿੰਦਰ ਸਿੰਘ ਸਮੇਤ ਸਮੂਹ ਨੋਡਲ ਅਫਸਰ ਤੇ ਕਲੱਸਟਰ ਅਫਸਰ ਵੀ ਮੌਜੂਦ ਸਨ।    

IMG_20260430_152423

ਘੱਗਰ ਕੰਢੇ ਮਾਈਨਿੰਗ ਦਾ ਮਾਮਲਾ-ਮਹਿਮੂਦਪੁਰ ‘ਚ  ਦੀ ਧਿਰਾਂ ‘ਚ ਝਗੜਾ, ਪੰਜ ਜ਼ਖ਼ਮੀ

ਭੁੱਨਰਹੇੜੀ, /ਪਟਿਆਲਾ 30ਅਪ੍ਰੈਲ (ਰਾਜਿੰਦਰ ਸਿੰਘਥਿੰਦ)-ਦੇਵੀਗੜ੍ਹ ਨੇੜੇ ਘੱਗਰ ਦਰਿਆ ਕੰਢੇ ਬਿਤੀ ਰਾਤ ਮਾਈਨਿੰਗ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਏ ਝਗੜੇ...

Screenshot_20260430_151623_WhatsApp

ਮਾਨਾਵਾਲਾ ਦੇ ਨਸ਼ਾ ਛੁਡਾਓ ਕੇਂਦਰ ਵਿੱਚ ਨੌਜਵਾਨ ਦੀ ਮੌਤ ਨਾਲ ਸਨਸਨੀ

ਪੁਲਿਸ ਵੱਲੋਂ ਕੇਂਦਰ ਮਾਲਕ ਹਿਰਾਸਤ ‘ਚ, ਹਰ ਪੱਖ ਤੋਂ ਜਾਂਚ ਸ਼ੁਰੂ ਪਰਿਵਾਰ ਦੀ ਇਨਸਾਫ ਦੀ ਮੰਗ—“ਸੱਚਾਈ ਸਾਹਮਣੇ ਆਵੇ, ਦੋਸ਼ੀਆਂ ‘ਤੇ...

facebook_1777540553785_7455545454906234125

ਆਪ ਆਗੂ ਬਲਜਿੰਦਰ ਢਿੱਲੋਂ ਵੱਲੋਂ ਸਨੌਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਦੇਵੀਗੜ੍ਹ /ਪਟਿਆਲਾ 30 ਅਪ੍ਰੈਲ(ਰਾਜਿੰਦਰ ਥਿੰਦ ) 2027ਚ ਆ ਰਹੀਆਂ  ਵਿਧਾਨ ਸਭਾ  ਚੋਣਾਂ ਨੂੰ ਮੁੱਖ ਰੱਖਦਿਆਂ ਸਾਰੀਆਂ ਰਜਸੀ ਪਾਰਟੀਆਂ ਵੱਲੋ ਲੋਕਾਂ...

1000836387

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਬਿਜਲੀ ਬੋਰਡ ਵਿਖੇ ਧਰਨਾ ਦਿੱਤਾ।

ਸਰਦੂਲਗੜ੍ਹ,30 ਅਪ੍ਰੈਲ (ਵਿਨੋਦ ਜੈਨ):ਪੰਜਾਬ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ  ਨੇ ਸਰਦੂਲਗੜ੍ਹ ਵਿੱਚ ਸਾਬਕਾ ਰਾਜ ਸਭਾ ਮੈਂਬਰ...

IMG-20260430-WA0028
IMG-20260430-WA0047
1000834278

ਸਕੋਡਾ ਕਾਰ ਨੇ ASI ਨੂੰ ਕੁਚਲਿਆ ਮੋਤ, ਦੋ ਗ੍ਰਿਫ਼ਤਾਰ

ਸਰਦੂਲਗੜ੍ਹ,29 ਅਪ੍ਰੈਲ(ਵਿਨੋਦ ਜੈਨ): ਅੱਜ ਸ਼ਾਮ ਨੂੰ ਇੱਕ ਕਾਲੇ ਰੰਗ ਦੀ ਸਕੋਡਾ ਕਾਰ ਨੰਬਰ CH 01 AU 1567, ਨੇ ਸਿਰਸਾ ਰੋਡ...

1777537412006blob

ਦੇਸਲ ਕਲੱਬ ਨੇ ਜਿੱਤਿਆ ਵਾਲੀਬਾਲ ਨਾਈਟ ਟੂਰਨਾਮੈਂਟ ਦਾ ਖਿਤਾਬ

ਰੋਮਾਂਚਕ ਮੁਕਾਬਲਿਆਂ ਵਿੱਚ ਮਾਤਾ ਪਿਆਰ ਕੌਰ ਕਲੱਬ ਸੁਲਤਾਨਪੁਰ ਲੋਧੀ ਨੂੰ 2-1 ਨਾਲ ਹਰਾਇਆ ਕਪੂਰਥਲਾ, 30 ਅਪ੍ਰੈਲ (ਦਵਿੰਦਰ ਜੈਨਪੁਰੀ)। ਸਵਰਗਵਾਸੀ ਸ. ਜਸਪਾਲ ਸਿੰਘ...