‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਨਾਲ 437 ਸੇਵਾਵਾਂ ਘਰ-ਘਰ ਪਹੁੰਚੀਆਂ

0
cm

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਨਾਲ...

ਚੰਡੀਗੜ੍ਹ; 17 ਜੂਨ : ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ। ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ।

ਹੁਣ ਨਾਗਰਿਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾਇਤਾ ਕਰਦੇ ਹਨ ਅਤੇ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਖ਼ਤਮ ਹੋ ਜਾਂਦੀ ਹੈ।

ਇਸ ਪਹਿਲ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ। ਇਸ ਪਹਿਲ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।

Leave a Reply

Your email address will not be published. Required fields are marked *