ਅੰਮ੍ਰਿਤਸਰ ਵਿਚ ISI ਨਾਲ ਜੁੜੇ ਤਸਕਰੀ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ

0
Screenshot 2025-07-27 172220


(ਦੁਆਰਕਾ ਨਾਥ ਰਾਣਾ)
ਅੰਮ੍ਰਿਤਸਰ, 27 ਜੁਲਾਈ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਨਾਲ ਜੁੜੇ ਇਕ ਤਸਕਰੀ ਗਿਰੋਹ ਦਾ ਪਰਦਾ ਫ਼ਾਸ਼ ਕੀਤਾ ਹੈ। ਇਹ ਗਿਰੋਹ ਭਾਰਤ ਵਿਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਵਿਚ ਸ਼ਾਮਲ ਸੀ। ਪੁਲਿਸ ਨੇ ਇਸ ਕਾਰਵਾਈ ਵਿੱਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਵੱਡੀ ਮਾਤਰਾ ਵਿਚ ਹਥਿਆਰ, ਗੋਲੀਆਂ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਦਾ ਪਾਕਿਸਤਾਨ ਵਿਚ ਬੈਠੇ ISI ਏਜੰਟਾਂ ਨਾਲ ਸਿੱਧਾ ਸੰਪਰਕ ਸੀ।ਫੜੀ ਗਈ ਖੇਪ ਨਵ ਉਰਫ਼ ਨਵ ਪੰਡੋਰੀ ਨੂੰ ਸੌਂਪੀ ਜਾਣੀ ਸੀ, ਜਿਸ ਨੂੰ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਨੈੱਟਵਰਕ ਅੱਤਵਾਦ ਅਤੇ ਗੈਂਗਸਟਰ ਗਿਰੋਹਾਂ ਦੇ ਗੱਠਜੋੜ ਦਾ ਹਿੱਸਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੂਬੇ ਵਿਚ ਅੱਤਵਾਦ, ਸੰਗਠਿਤ ਅਪਰਾਧ ਅਤੇ ਤਸਕਰੀ ਵਰਗੇ ਅਪਰਾਧਾਂ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਪੁਲਿਸ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਸ਼ਾਂਤੀ, ਸੁਰੱਖਿਆ ਅਤੇ ਸਦਭਾਵਨਾ ਬਣਾਈ ਰੱਖਣ ਲਈ ਭਵਿੱਖ ਵਿਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Leave a Reply

Your email address will not be published. Required fields are marked *