ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ

ਟਕਰਾਅ ਵਾਲੀ ਸਥਿਤੀ ਤੇ ਪਾਇਆ ਕਾਬੂ

ਅੰਮ੍ਰਿਤਸਰ – ਘੱਲੂਘਾਰਾ ਦਿਵਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਹੀ ਆਦਰ ਸਤਿਕਾਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸ਼ਹੀਦੀ ਸਮਾਗਮ ਦੌਰਾਨ ਪੰਥ ਨੇ ਬਹੁਤ ਹੀ ਸ਼ਾਂਤੀ ਨਾਲ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਸਮਾਗਮ ਸੰਪੂਰਨ ਕੀਤਾ, ਇਸ ਲਈ ਉਹ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਦੇ ਹਨ ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਹੁਤ ਹੀ ਸਿਆਣਪ ਅਤੇ ਸਹਿਨਸ਼ੀਲਤਾ ਨਾਲ ਸਾਰਾ ਟਕਰਾਅ ਰੋਕਿਆ, ਇਸ ਵਾਸਤੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਹੈ ਕਿਉਂਕਿ ਸ਼ਹੀਦਾਂ ਦੀ ਯਾਦ ਵਿਚ ਪੰਥ ਵਿਚਾਲੇ ਕੋਈ ਟਕਰਾਅ ਨਾ ਹੋਵੇ ਇਸ ਨੂੰ ਉਨ੍ਹਾਂ ਵੱਲੋਂ ਰੋਕਿਆ ਗਿਆ, ਜਿਸ ਕਾਰਨ ਪੰਥ ਅਤੇ ਦੁਨੀਆ ਭਰ ਵਿਚ ਏਕਤਾ ਦਾ ਸੰਦੇਸ਼ ਮਿਲਿਆ ਹੈ।

ਹਰਨਾਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਬੈਠੇ ਕੇ ਸਮੁੱਚੇ ਪੰਥ ਨੇ ਜੂਨ 1984 ਸ਼ਹੀਦਾਂ ਨੂੰ ਯਾਦ ਕੀਤਾ ਹੈ। ਇਹ ਸਮਾਗਮ ਹਮੇਸ਼ਾ ਸਹਿਜਭਾਵਨ ਅਤੇ ਸਤਿਕਾਰ ਨਾਲ ਮਾਇਆ ਜਾਣਾ ਚਾਹੀਦਾ ਹੈ ਅਤੇ ਪੰਥ ਵਿਚ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।

ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਦਿੱਤੀ ਅੰਮ੍ਰਿਤਸਰ ਬੰਦ ਦੀ ਕਾਲ ਦੇ ਚਲਦੇ ਅੱਜ ਸ਼ਹਿਰ ਵਿੱਚ ਜ਼ਿਆਦਾਤਰ ਇਲਾਕੇ ਸੁੰਨ ਨਜ਼ਰ ਆਏ। ਦੁਕਾਨਾਂ ਤੇ ਵਪਾਰਿਕ ਸੰਸਥਾਵਾਂ ਬੰਦ ਰਹੀਆਂ। ਹਾਲਾਂਕਿ ਇਸ ਦੌਰਾਨ ਸੜਕਾਂ ’ਤੇ ਆਵਾਜਾਈ ਪਹਿਲਾਂ ਦੀ ਤਰ੍ਹਾਂ ਚਾਲੂ ਹੈ।

ਅਜਿਹੀ ਸਥਿਤੀ ਨੂੰ ਦੇਖਦਿਆਂ ਅੰਮ੍ਰਿਤਸਰ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਫਲੈਗ ਮਾਰਚ ਕੀਤਾ ਗਿਆ। ਪੁਲਸ ਵੱਲੋਂ ਕਿਹਾ ਗਿਆ ਹੈ ਕਿ ਉਹ ਹਰ ਹਾਲਤ ‘ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਤਿਆਰ ਹਨ ਅਤੇ ਕਿਸੇ ਵੀ ਘਟਨਾ ਨੂੰ ਰੋਕਣ ਲਈ ਜ਼ਮੀਨੀ ਪੱਧਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਬੰਦ 1984 ਦੇ ਘਟਨਾਕ੍ਰਮਾਂ ਦੀ ਯਾਦ ‘ਚ ਕੀਤਾ ਗਿਆ, ਜਿਸ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਤਰੀਕੇ ਨਿਯਮਾਂ ਦੀ ਪਾਲਣਾ ਕੀਤੀ ਗਈ।

