Wrong Side : ਟਰੱਕ ਨੇ ਆਟੋ ਨੂੰ ਮਾਰੀ ਟੱਕਰ, 6 ਸਾਲਾ ਬੱਚੇ ਦੀ ਮੌਤ

0
accident-1750391165062

ਖੰਨਾ, 20 ਜੂਨ (ਨਿਊਜ਼ ਟਾਊਨ ਨੈਟਵਰਕ) :

ਸਰਹਿੰਦ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਰਾਂਗ ਸਾਇਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਟੱਕਰ ਮਾਰੀ। ਇਸ ਹਾਦਸੇ ਵਿੱਚ ਇੱਕ 6 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਜ਼ਖਮੀ ਹੋ ਗਏ ਹਨ।

ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਿਹਾ ਸੀ। ਪੁਰਾਣੇ ਬਸ ਸਟੈਂਡ ਨੇੜੇ, ਆਟੋ ਨੇ ਜਦੋਂ ਪੁਲ ਦੇ ਥੱਲੇ ਤੋਂ ਮੁੜਿਆ, ਤਾਂ ਰਾਂਗ ਸਾਇਡ ਤੋਂ ਆ ਰਹੇ ਟਰੱਕ ਨੇ ਟੱਕਰ ਮਾਰੀ। ਹਾਦਸੇ ਵਿੱਚ 6 ਸਾਲਾ ਬੱਚੇ ਦੀ ਮੌਤ ਹੋ ਗਈ, ਦੋ ਲੋਕ ਜ਼ਖਮੀ ਹੋਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ।

ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਤਲਾਸ਼ ਜਾਰੀ ਹੈ।
 

Leave a Reply

Your email address will not be published. Required fields are marked *