ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਛੁੱਟੀ ਆਏ ਫੌਜੀ ਦੀ ਮੌਤ; ਪਰਿਵਾਰਕ ਮੈਂਬਰ ਜ਼ਖਮੀ


ਕਲਾਨੌਰ ਬਟਾਲਾ, 20 ਜੂਨ 2025 (ਨਿਊਜ਼ ਟਾਊਨ ਨੈਟਵਰਕ) :
ਕਲਾਨੌਰ ਬਟਾਲਾ ਮਾਰਗ ‘ਤੇ ਪੈਂਦੇ ਪਿੰਡ ਭਾਗੋਵਾਲ ਦੇ ਨਜ਼ਦੀਕ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਪਰਤਦੇ ਸਮੇਂ ਵਾਪਰੇ ਦਰਦਨਾਕ ਹਾਦਸੇ ਦੌਰਾਨ ਛੁੱਟੀ ਆਏ ਫੌਜੀ ਮਹਿਕਦੀਪ ਸਿੰਘ (24)ਪੁੱਤਰ ਸੁਖਦੇਵ ਸਿੰਘ ਵਾਸੀ ਭੰਗਵਾਂ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਮਾਂ ਅਤੇ ਪਤਨੀ ਅਤੇ ਮਾਮੇ ਦਾ ਪੁੱਤ ਭਰਾ ਜਖ਼ਮੀ ਹੋ ਗਏ।
ਜਾਣਕਾਰੀ ਅਨੁਸਾਰ ਫੌਜੀ ਮਹਿਕਦੀਪ ਸਿੰਘ ਸਨਿਚਰਵਾਰ ਨੂੰ ਆਪਣੇ ਘਰ ਛੁੱਟੀ ਆਇਆ ਹੋਇਆ ਸੀ ਕਿ ਸ਼ੁੱਕਰਵਾਰ ਸਵੇਰੇ ਆਪਣੇ ਪਰਿਵਾਰਕ ਦੀਆਂ ਸਮੇਤ ਆਪਣੀ ਕਾਲੇ ਰੰਗ ਦੀ ਵਰਨਾ ਕਾਰ ਰਾਹੀਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਕੇ ਪਰਤ ਰਹੇ ਸਨ ਕਿ ਭਾਗੋਵਾਲ ਦੀ ਪੈਟਰੋਲ ਪੰਪ ਨੇੜੇ ਦਰੱਖਤ ਦਾ ਸੁੱਕਾ ਟਹਿਣਾ ਟੁੱਟਣ ਉਪਰੰਤ ਕਾਰ ਨੂੰ ਟਹਿਣੇ ਤੋਂ ਬਚਾਉਂਦਿਆਂ ਕਾਰ ਦਾ ਸਤੁੰਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤਾਂ ਵਿੱਚ ਜਾ ਵੱਜੀ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਹਾਦਸਾ ਗ੍ਰਸਤ ਹੋ ਗਈ। ਇਸ ਦੌਰਾਨ ਫੌਜੀ ਮਹਿਕਦੀਪ ਸਿੰਘ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਮਾਂ ਪਤਨੀ ਜਤਿੰਦਰ ਕੌਰ ਅਤੇ ਮਾਮੇ ਦਾ ਪੁੱਤ ਭਰਾ ਜਖ਼ਮੀ ਹੋ ਗਏ, ਜਿਨਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
