ਅਮਰੀਕਾ ‘ਚ ਕਪੂਰਥਲਾ ਦੇ ਨੌਜਵਾਨ ਦੀ ਦਰਦਨਾਕ ਮੌਤ

0
usa kpt

ਹਾਲੇ 8 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ

(ਨਿਊਜ਼ ਟਾਊਨ ਨੈਟਵਰਕ)

ਕਪੂਰਥਲਾ, 26 ਜੂਨ : ਅਮਰੀਕਾ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਥੇ ਪੰਜਾਬ ਦੇ ਕਪੂਰਥਲਾ ਦੇ ਬਲਾਕ ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ ਜੋ ਕਰੀਬ 8 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਠ ਮਹੀਨੇ ਪਹਿਲਾਂ ਰਣਜੀਤ ਸਿੰਘ ਅਮਰੀਕਾ ਗਿਆ ਸੀ ਜਿਥੇ ਜਾ ਕੇ ਉਹ ਬਿਮਾਰ ਹੋ ਗਿਆ ਅਤੇ ਉਨ੍ਹਾਂ ਨੂੰ ਬਾਅਦ ਵਿਚ ਪਤਾ ਲੱਗਿਆ ਕਿ ਉਸ ਨੂੰ ਕੈਂਸਰ ਵਰਗੀ ਨਾ-ਮੁਰਾਦ ਬਿਮਾਰੀ ਹੈ। ਪਰਿਵਾਰ ਨੇ ਦੱਸਿਆ ਕਿ ਕੈਂਸਰ ਨਾਲ ਪੀੜਤ ਰਣਜੀਤ ਸਿੰਘ ਦਾ ਉਥੇ ਅਮਰੀਕਾ ‘ਚ ਕਾਫ਼ੀ ਇਲਾਜ ਕਰਵਾਇਆ ਗਿਆ ਅਤੇ ਬੀਤੇ ਦਿਨੀਂ ਹਸਪਤਾਲ ਵਿਚ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ।

Leave a Reply

Your email address will not be published. Required fields are marked *