ਜਲੰਧਰ ‘ਚ ਸਹਾਇਕ ਸਬ ਇੰਸਪੈਕਟਰ ਦੇ ਮੁੰਡੇ ਨੂੰ ਮਾਰੀ ਗੋਲੀ


(ਨਿਊਜ਼ ਟਾਊਨ ਨੈਟਵਰਕ)
ਜਲੰਧਰ, 27 ਜੂਨ : ਜਲੰਧਰ ਦੇ ਆਦਮਪੁਰ ਖੇਤਰ ਵਿਚ ਪੈਂਦੇ ਪਿੰਡ ਡਰੋਲੀ ਕਲਾਂ ਵਿਖੇ ਇਕ ਨੌਜਵਾਨ ਨੂੰ ਗੋਲੀ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਛੋਟੀ ਜਿਹੇ ਝਗੜੇ ਤੋਂ ਬਾਅਦ ਇਕ ਵਿਅਕਤੀ ਨੇ ਨੌਜਵਾਨ ਉਤੇ ਗੋਲੀ ਚਲਾ ਦਿਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਹਰਮਨਪ੍ਰੀਤ ਸਿੰਘ ਵਜੋਂ ਹੈ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇਹ ਘਟਨਾ ਬੀਤੀ ਰਾਤ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਆਦਮਪੁਰ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਐਫਆਈਆਰ ਦਰਜ ਕਰ ਲਈ ਗਈ ਹੈ ਪਰ ਦੋਸ਼ੀ ਹਾਲੇ ਫ਼ਰਾਰ ਹੈ। ਜ਼ਖ਼ਮੀ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਪੰਜਾਬ ਪੁਲਿਸ ਵਿਚ ਏਐਸਆਈ ਹ। ਉਨ੍ਹਾਂ ਨੇ ਪੁਲਿਸ ਨੂੰ ਘਟਨਾ ਬਾਰੇ ਜਾਣਕਾਰੀ ਦਿਤੀ। ਆਦਮਪੁਰ ਥਾਣੇ ਦੇ ਏਐਸਆਈ ਸਤਨਾਮ ਸਿੰਘ ਨੇ ਵੀ ਐਫ਼ਆਈਆਰ ਦਰਜ ਹੋਣ ਦੀ ਪੁਸ਼ਟੀ ਕੀਤੀ ਹੈ।