ਕੋਲਕਾਤਾ: ਵਿਦਿਆਰਥਣ ਨਾਲ ਕਾਲਜ ਕੈਂਪਸ ‘ਚ ਗੈਂਗਰੇਪ, 3 ਗ੍ਰਿਫ਼ਤਾਰ


(ਨਿਊਜ਼ ਟਾਊਨ ਨੈਟਵਰਕ)
ਕੋਲਕਾਤਾ, 27 ਜੂਨ : ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਲਾਅ ਦੀ ਵਿਦਿਆਰਥਣ ਨਾਲ ਗੈਂਗਰੇਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਵਿਦਿਆਰਥਣ ਨਾਲ ਉਸਦੇ ਕਾਲਜ ਕੈਂਪਸ ਵਿਚ ਹੀ ਵਾਪਰੀ। ਪੁਲਿਸ ਨੇ ਇਸ ਘਟਨਾ ਵਿਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਿਛਲੇ ਕੁਝ ਦਿਨਾਂ ਤੋਂ ਗੈਂਗਰੇਪ ਦੀ ਸ਼ਿਕਾਰ ਵਿਦਿਆਰਥਣ ‘ਤੇ ਨਜ਼ਰ ਰੱਖ ਰਹੇ ਸਨ। ਪੁਲਿਸ ਅਨੁਸਾਰ ਇਹ ਘਟਨਾ 25 ਜੂਨ ਨੂੰ ਵਾਪਰੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਦੋ ਵਿਦਿਆਰਥਣਾਂ ਵੀ ਸ਼ਾਮਲ ਹਨ।
ਇਸ ਘਟਨਾ ਤੋਂ ਬਾਅਦ ਫੋਰੈਂਸਿਕ ਟੀਮ ਨੇ ਘਟਨਾਸਥਾਨ ਨੂੰ ਸੀਲ ਕਰ ਦਿੱਤਾ ਹੈ। ਨਾਲ ਹੀ ਸਾਰੇ ਮੁਲਜ਼ਮਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ। ਹੁਣ ਇਸ ਘਟਨਾ ਨੂੰ ਲੈ ਕੇ ਪੱਛਮੀ ਬੰਗਾਲ ਵਿਚ ਰਾਜਨੀਤੀ ਵੀ ਸ਼ੁਰੂ ਹੋ ਗਈ ਹੈ। ਭਾਜਪਾ ਨੇ ਇਸ ਘਟਨਾ ਨੂੰ ਲੈ ਕੇ ਟੀਐਮਸੀ ‘ਤੇ ਆਰੋਪ ਲਗਾ ਕੇ ਸੀਐਮ ਮਮਤਾ ਬੈਨਰਜੀ ਨੂੰ ਨਿਸ਼ਾਨਾ ਬਣਾਇਆ ਹੈ। ਭਾਜਪਾ ਦਾ ਆਰੋਪ ਹੈ ਕਿ ਟੀਐਮਸੀ ਵਰਕਰ ਵੀ ਇਸ ਗੈਂਗਰੇਪ ਵਿਚ ਸ਼ਾਮਲ ਹਨ। ਭਾਜਪਾ ਦਾ ਕਹਿਣਾ ਹੈ ਕਿ ਮਮਤਾ ਬੈਨਰਜੀ ਦੇ ਰਾਜ ਵਿਚ ਔਰਤਾਂ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਪੁਲਿਸ ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਣਯੋਗ ਹੈ ਕਿ ਕੋਲਕਾਤਾ ਵਿਚ ਕਿਸੇ ਵਿਦਿਆਰਥਣ ਨਾਲ ਬਲਾਤਕਾਰ ਦੀ ਇਹ ਪਹਿਲੀ ਘਟਨਾ ਨਹੀਂ ਹੈ। ਪਿਛਲੇ ਸਾਲ ਆਰਜੀ ਕਾਰ ਮੈਡੀਕਲ ਕਾਲਜ ਵਿਚ ਇੱਕ ਵਿਦਿਆਰਥਣ ਨਾਲ ਰੇਪ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਸੀ। ਉਸ ਮਾਮਲੇ ਵਿਚ ਪੁਲਿਸ ਨੇ ਮੁੱਖ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਬਾਅਦ ਵਿਚ ਆਰੋਪੀ ਸੰਜੇ ਰਾਏ ਨੂੰ ਸਿਆਲਦਾਹ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਸ ‘ਤੇ 50,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਸੀ। ਮਾਮਲੇ ਦੇ 164 ਦਿਨਾਂ ਬਾਅਦ ਆਰੋਪੀ ਸੰਜੇ ਰਾਏ ਨੂੰ ਸਜ਼ਾ ਸੁਣਾਈ ਗਈ ਸੀ।