ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ


ਚੰਡੀਗੜ੍ਹ, 28 ਜੂਨ, 2025 (ਨਿਊਜ਼਼ ਟਾਊਨ ਨੈਟਵਰਕ) :
ਹਾਲ ਹੀ ਵਿਚ ਲੁਧਿਆਣਾ ਪੱਛਮੀ ਤੋਂ ਚੋਣ ਜਿੱਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੀਵ ਅਰੋੜਾ ਨੇ ਅੱਜ ਬਤੌਰ ਵਿਧਾਇਕ ਸਹੁੰ ਚੁੱਕ ਲਈ। ਪੰਜਾਬ ਵਿਧਾਨ ਸਭਾ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਹਨਾਂ ਨੂੰ ਸਹੁੰ ਚੁਕਾਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਆਪ ਇੰਚਾਰਜ ਮਨੀਸ਼ ਸਿਸੋਦੀਆ ਤੇ ਹੋਰ ਪਤਵੰਤੇ ਹਾਜ਼ਰ ਸਨ। ਦੱਸਣਯੋਗ ਹੈ ਕਿ ਸੰਜੀਵ ਅਰੋੜਾ ਨੇ ਜ਼ਿਮਨੀ ਚੋਣ ਵਿਚ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਹੈ।