ਬਟਾਲਾ ‘ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ

ਕਈ ਜ਼ਖਮੀ, ਪੁਲਿਸ ਦਾ ਵੱਡਾ ਐਕਸ਼ਨ

ਬਟਾਲਾ, 30 ਜੂਨ ( ਨਿਊਜ਼ ਟਾਊਨ ਨੈੱਟਵਰਕ ) ਬਟਾਲਾ ‘ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬਟਾਲਾ ਨੇੜਲੇ ਪਿੰਡ ਬੋਧੇ ਦੀ ਖੂਹੀ ‘ਤੇ ਧਾਰਮਿਕ ਮੇਲਾ ਚੱਲ ਰਿਹਾ ਸੀ, ਇਸ ਦੌਰਾਨ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਸਟੇਜ ਤੋਂ ਥੱਲੇ ਆਉਂਦੇ ਹਨ ਤਾਂ ਹਮਲਾਵਰਾਂ ਵੱਲੋਂ ਸਰਪੰਚ ‘ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ ਗਿਆ।
ਇਸ ਤਰ੍ਹਾਂ ਸਾਬਾ ਸਰਪੰਚ ਅਤੇ ਹੋਰ ਵੀ ਤਿੰਨ ਤੋਂ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ‘ਚ ਕੁਝ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਅਤੇ ਗੰਭੀਰਤਾ ਨੂੰ ਦੇਖਦੇ ਹੋਏ ਕੁਝ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।
ਇਸ ਦੌਰਾਨ ਮੌਕੇ ‘ਤੇ ਪਹੁੰਚੇ ਐਸਐਚਓ ਸਿਵਲ ਲਾਈਨ ਨਿਰਮਲ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਪੰਚ ਵੱਲੋਂ ਇਥੇ ਮੇਲਾ ਕਰਵਾਇਆ ਜਾ ਰਿਹਾ ਸੀ, ਜਿੱਥੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਵੱਲੋਂ ਪਿੰਡ ਦੇ ਸਰਪੰਚ ਅਤੇ ਉਸ ਤੋਂ ਇਲਾਵਾ ਤਿੰਨ ਤੋਂ ਚਾਰ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਪੁਲਸ ਵੱਲੋਂ ਮਾਮਲੇ ‘ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।