ਸੁਖਬੀਰ ਬਾਦਲ ਨੂੰ ਲਿਆ ਹਿਰਾਸਤ ‘ਚ, ਮੋਹਾਲੀ ‘ਚ ਪਹੁੰਚੇ ਸਨ ਸੁਖਬੀਰ ਸਿੰਘ ਬਾਦਲ


ਮੋਹਾਲੀ, 2 ਜੁਲਾਈ ( ਪ੍ਰਲਾਦ ਸੰਗੇਲੀਆ ) ਜਿਥੇ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੋਹਾਲੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਮੋਹਾਲੀ ਸਥਿਤ ਅੰਬ ਸਾਹਿਬ ਗੁਰਦੁਆਰਾ ਸਾਹਿਬ ਵੱਲ ਜਾ ਰਹੇ ਸੀ ਜਿਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਹਿਰਾਸਤ ਵਿਚ ਲੈ ਲਿਆ ਗਿਆ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਅੰਬ ਸਾਹਿਬ ਮੱਥਾ ਟੇਕਣ ਜਾਣਾ ਸੀ ਪਰ ਪੁਲਿਸ ਵੱਲੋਂ ਰੋਕ ਦਿੱਤਾ ਗਿਆ ਹੈ ਓਹਨਾ ਕਿਹਾ ਕਿ ਅਕਾਲੀ ਵਰਕਰਾਂ ਤੋਂ ‘ਆਪ’ ਸਰਕਾਰ ਐਨਾ ਡਰ ਗਈ ਹੈ ਕਿ ਹੁਣ ਓਹਨਾ ਨੂੰ ਗੁਰੂ ਘਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ। ਦੂਜੇ ਪਾਸੇ ਪੁਲਿਸ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਅਜਿਹਾ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਵਿਜੀਲੈਂਸ ਵੱਲੋਂ ਅੱਜ 2 ਜੁਲਾਈ ਨੂੰ ਬਿਕਰਮ ਸਿੰਘ ਮਜੀਠੀਆ ਨੂੰ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਦੀ ਜ਼ਿਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਓਹਨਾ ਦੇ ਕੇਸ ਦੀ ਸੁਣਵਾਈ ਚਾਲ ਰਹੀ ਹੈ
