ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਨਾ ਮਿਲੀ ਰਾਹਤ


(ਨਿਊਜ਼ ਟਾਊਨ ਨੈਟਵਰਕ)
ਚੰਡੀਗੜ੍ਹ, 3 ਜੁਲਾਈ : ਪੰਜਾਬ ਵਿਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਜੇ ਤਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਤੁਰੰਤ ਰਾਹਤ ਨਹੀਂ ਮਿਲੀ ਹੈ। ਉਨ੍ਹਾਂ ਵਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਮਜੀਠੀਆ ਨੂੰ ਕੱਲ ਦੁਬਾਰਾ ਰਿਮਾਂਡ ‘ਤੇ ਭੇਜ ਦਿਤਾ ਗਿਆ ਹੈ ਪਰ ਮੋਹਾਲੀ ਅਦਾਲਤ ਵਲੋਂ ਦਿਤਾ ਗਿਆ ਨਵਾਂ ਰਿਮਾਂਡ ਆਰਡਰ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਅੱਜ ਦੁਪਹਿਰ 2 ਵਜੇ ਤਕ ਹੁਕਮ ਆ ਜਾਣਗੇ। ਇਸ ਤੋਂ ਬਾਅਦ ਅਦਾਲਤ ਨੇ ਹੁਣ ਭਲਕੇ ਕੇਸ ਦੀ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਰਿਮਾਂਡ ਆਰਡਰ ਨਹੀਂ ਆਇਆ ਹੈ। ਅਜਿਹੀ ਸਥਿਤੀ ਵਿਚ ਕੇਸ ਦੀ ਸੁਣਵਾਈ ਭਲਕੇ ਹੋਵੇਗੀ।
