ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁੱਠਭੇੜ, 2 ਜ਼ਖ਼ਮੀ

0
shahkot

ਸ਼ਾਹਕੋਟ, 7 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿਚ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿਚ ਪੁਲਿਸ ਪਾਰਟੀ ਅਤੇ 2 ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਹ ਮੁੱਠਭੇੜ ਉਸ ਸਮੇਂ ਹੋਈ, ਜਦੋਂ ਦੋਵੇਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਅਨੁਸਾਰ ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਸ ‘ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿਤੀ। ਜਵਾਬੀ ਕਾਰਵਾਈ ਵਿਚ ਦੋਵੇਂ ਆਰੋਪੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਕੋਦਰ ਵਿਖੇ ਦਾਖਲ ਕਰਵਾਇਆ ਗਿਆ ਹੈ।

ਸ਼ਾਹਕੋਟ ਦੇ ਨਜ਼ਦੀਕੀ ਪਿੰਡ ਕੋਟਲੀ ਗਾਜ਼ਰਾਂ ਵਿਖੇ ਹੋਏ ਐਨਕਾਊਂਟਰ ਦੌਰਾਨ ਸ਼ਾਹਕੋਟ ਪੁਲਿਸ ਵਲੋਂ 2 ਮੋਟਰਸਾਈਕਲ ਸਵਾਰ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਖੰਨਾ ਪੁੱਤਰ ਰਜਿੰਦਰ ਸਿੰਘ ਵਾਸੀ ਨਵਾਂ ਪਿੰਡ ਦੋਨੇਵਾਲ ਥਾਣਾ ਲੋਹੀਆਂ (ਜਲੰਧਰ) ਅਤੇ ਅਜੇ ਕੁਮਾਰ ਉਰਫ਼ ਅਜੈ ਬਾਬਾ ਪੁੱਤਰ ਕਸ਼ਮੀਰੀ ਲਾਲ ਵਾਸੀ ਪਿੰਡ ਕੰਦੋਲਾ ਕਲਾਂ ਥਾਣਾ ਨੂਰਮਹਿਲ (ਜਲੰਧਰ) ਵਜੋਂ ਹੋਈ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਨਸ਼ਾ ਤਸਕਰਾਂ ਪਾਸੋਂ 32 ਬੋਰ ਦੇ 2 ਦੇਸੀ ਪਿਸਟਲ, 5 ਰੋਂਦ, 110 ਨਸ਼ੀਲੀਆਂ ਗੋਲੀਆਂ ਅਤੇ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਚ ਜੁਟ ਗਈ ਹੈ।

Leave a Reply

Your email address will not be published. Required fields are marked *