ਟਰਾਲੇ ਤੇ ਮੋਟਰਸਾਈਕਲ ਦੀ ਟੱਕਰ ‘ਚ 2 ਨੌਜਵਾਨਾਂ ਦੀ ਮੌਤ

Breaking News Template intro for TV broadcast news show program with 3D breaking news text and badge, with alpha matte mask

ਖੰਨਾ, 8 ਜੁਲਾਈ ( ਨਿਊਜ਼ ਟਾਊਨ ਨੈੱਟਵਰਕ ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ਦੇ ਨੈਸ਼ਨਲ ਹਾਈਵੇਅ ‘ਤੇ ਦਰਦਨਾਕ ਸੜਕ ਹਾਦਸੇ ਵਿਚ ਟਰਾਲੇ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਮਗਰੋਂ ਟਰਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਟਰਾਲੇ ਨੂੰ ਕਬਜ਼ੇ ਵਿਚ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜਾਣਕਾਰ ਨੇ ਦੱਸਿਆ ਕਿ ਸ਼ਿਵ ਚੰਦਰ ਕੁਮਾਰ ਤੇ ਅਮਰੇਸ ਕੁਮਾਰ ਸਥਾਨਕ ਫੈਕਟਰੀ ਵਿਚ ਕੰਮ ਕਰਦੇ ਸਨ ਤੇ ਕੰਮ ਕਰਨ ਮਗਰੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਸੇ ਕੰਮ ਲਈ ਸਰਹਿੰਦ ਜਾ ਰਹੇ ਸਨ। ਜਿਉਂ ਹੀ ਦੋਵੇਂ ਸਰਦਾਰ ਨਗਰ ਕੱਟ ਨੇੜੇ ਪਹੁੰਚੇ ਤਾਂ ਮਗਰੋਂ ਗੋਬਿੰਦਗੜ੍ਹ ਸਾਈਡ ਤੋਂ ਆ ਰਹੇ ਇਕ ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਦੋਵੇਂ ਟਰਾਲੇ ਦੇ ਟਾਇਰ ਹੇਠਾਂ ਆ ਗਏ। ਇਸ ਕਾਰਨ ਦੋਹਾਂ ਦੀ ਮੌਤ ਹੋ ਗਈ।
ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿਚ ਸ਼ਿਵ ਚੰਦਰ ਕੁਮਾਰ ਅਤੇ ਅਮਰੇਸ ਕੁਮਾਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਦੇ ਮੁਰਦਾਘਰ ਵਿਚ ਰਖਵਾਈਆਂ ਗਈਆਂ ਹਨ ਅਤੇ ਜਾਂਚ ਜਾਰੀ ਹੈ