ਪੰਜਾਬ ‘ਚ ਬਿਜਲੀ ਚਮਕਣ ਸਮੇਤ ਮੀਂਹ ਪੈਣ ਦੀ ਚੇਤਾਵਨੀ

0
Screenshot 2025-07-09 192257

ਚੰਡੀਗੜ੍ਹ, 9 ਜੁਲਾਈ (ਨਿਊਜ਼ ਟਾਊਨ ਨੈਟਵਰਕ) : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਵਲੋਂ ਅੱਜ ਕਈ ਥਾਵਾਂ ‘ਤੇ ਗਰਜ ਅਤੇ ਬਿਜਲੀ ਚਮਕਣ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 9 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ‘ਚ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਉੱਥੇ ਹੀ 10 ਜੁਲਾਈ ਮਤਲਬ ਕਿ ਭਲਕੇ ਲਈ ਵੀ ਕਈ ਜ਼ਿਲ੍ਹਿਆਂ ‘ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ 10 ਜੁਲਾਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਜ਼ਿਲ੍ਹੇ ‘ਚ ਬਿਜਲੀ ਗਰਜਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਲਕੇ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਭਾਰੀ ਮੀਂਹ ਦੌਰਾਨ ਸੜਕਾਂ ‘ਤੇ ਪਾਣੀ ਭਰਨ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ‘ਚ ਬਿਜਲੀ ਚਮਕਣ ਅਤੇ ਗਰਜ ਦਾ ਅਲਰਟ ਹੈ। ਹਾਲਾਂਕਿ ਆਉਣ ਵਾਲੇ ਦਿਨਾਂ 11, 12, 13 ਅਤੇ 14 ਜੁਲਾਈ ਲਈ ਅਜੇ ਕਿਸੇ ਤਰ੍ਹਾਂ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *