AAP ਵਿਧਾਇਕ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਖਾਰਜ…


ਚੰਡੀਗੜ੍ਹ, 12 ਜੁਲਾਈ, 2025 ( ਨਿਊਜ਼ ਟਾਊਨ ਨੈੱਟਵਰਕ ) :
AAP ਵਿਧਾਇਕ ਰਮਨ ਅਰੋੜਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਗਈ ਹੈ। ਰਮਨ ਅਰੋੜਾ ਦੇ ਰਿਸ਼ਤੇਦਾਰ ਰਾਜ ਕੁਮਾਰ ਦੀ ਅਗਾਊਂ ਜ਼ਮਾਨਤ ਵੀ ਰੱਦ ਕਰ ਦਿੱਤੀ ਗਈ ਹੈ। ਦੋਹਾਂ ਦੀ ਜ਼ਮਾਨਤ ਪਟੀਸ਼ਨ ਜ਼ਿਲ੍ਹਾ ਅਦਾਲਤ ਨੇ ਖਾਰਜ ਕੀਤੀ ਹੈ। ਵਕੀਲ ਦਾ ਕਹਿਣਾ ਹੈ ਕਿ ਰਮਨ ਅਰੋੜਾ ਦੇ ਬਾਹਰ ਆਉਣ ‘ਤੇ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਸਬੂਤ ਮਿਟਾਏ ਜਾ ਸਕਦੇ ਤੇ ਗਵਾਹਾਂ ਨੂੰ ਦਬਾਇਆ ਜਾ ਸਕਦਾ ਹੈ। ਰਮਨ ਅਰੋੜਾ ਤੇ ਰਾਜ ਕੁਮਾਰ ਹਾਈਕੋਰਟ ਦਾ ਰੁਖ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਹੋਈ ਸੀ।
