Punjab Weather Update: ਅੱਜ ਸ਼ਾਮ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਐਡਵਾਇਜ਼ਰੀ…


ਪੰਜਾਬ, 17 ਜੁਲਾਈ 2025 (ਨਿਊਜ਼ ਟਾਊਨ ਨੈਟਵਰਕ) :
ਪੰਜਾਬ ਵਿਚ ਅਗਲੇ 24 ਘੰਟੇ ਮੌਸਮ ਖਰਾਬ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਬੁੱਧਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ। ਅੰਮ੍ਰਿਤਸਰ ਵਿੱਚ 53 ਮਿਲੀਮੀਟਰ, ਬਠਿੰਡਾ ਵਿੱਚ 21 ਮਿਲੀਮੀਟਰ, ਚੰਡੀਗੜ੍ਹ ਵਿੱਚ 13 ਮਿਲੀਮੀਟਰ, ਫਰੀਦਕੋਟ ਵਿੱਚ 16 ਮਿਲੀਮੀਟਰ, ਮੋਗਾ ਵਿੱਚ 18 ਮਿਲੀਮੀਟਰ ਅਤੇ ਲੁਧਿਆਣਾ ਵਿੱਚ 7.6 ਮਿਲੀਮੀਟਰ ਮੀਂਹ ਪਿਆ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।
ਅੱਜ 17 ਜੁਲਾਈ ਨੂੰ ਉੱਤਰੀ ਰਾਜਸਥਾਨ ਦੇ ਸਰਹੱਦੀ ਇਲਾਕਿਆਂ ਜਿਵੇਂ ਕਿ ਸੂਰਤਗੜ੍ਹ, ਗੰਗਾਨਗਰ, ਅਨੂਪਗੜ੍ਹ, ਹਨੂੰਮਾਨਗੜ੍ਹ ਅਤੇ ਪੰਜਾਬ ਦੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਥਾਵਾਂ ਨੂੰ ‘ਰੈੱਡ ਅਲਰਟ’ ਜ਼ੋਨ ਮੰਨਿਆ ਜਾ ਸਕਦਾ ਹੈ।

ਮੌਸਮ ਵਿਭਾਗ ਨੇ 20 ਜੁਲਾਈ ਤੱਕ ਲਗਾਤਾਰ ਤੇਜ਼ ਹਵਾਵਾਂ, ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਵੀਰਵਾਰ ਨੂੰ ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਸੂਬੇ ਵਿੱਚ ਮੀਂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਨੇ ਇਨ੍ਹਾਂ 9 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਵੀਰਵਾਰ ਲਈ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਪੀਲਾ ਅਲਰਟ ਜਾਰੀ ਕੀਤਾ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਨੇ ਹਰਿਆਣਾ ਦੇ ਸੱਤ ਜ਼ਿਲ੍ਹਿਆਂ ਪੰਚਕੂਲਾ, ਅੰਬਾਲਾ, ਯਮੁਨਾਨਗਰ, ਮਹਿੰਦਰਗੜ੍ਹ, ਰੇਵਾੜੀ, ਪਲਵਲ ਅਤੇ ਮੇਵਾਤ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਪੂਰੇ ਰਾਜ ਵਿੱਚ ਬਾਰਿਸ਼ ਦੀ ਸੰਭਾਵਨਾ ਹੈ ਅਤੇ ਮੌਸਮ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਵਿੱਚ ਖਰਾਬ ਮੌਸਮ ਦੀ ਭਵਿੱਖਬਾਣੀ ਕੀਤੀ ਹੈ।

ਬੁੱਧਵਾਰ ਨੂੰ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ। ਬਾਰਿਸ਼ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਸਭ ਤੋਂ ਘੱਟ ਬਾਰਿਸ਼ ਕੈਥਲ ਵਿੱਚ 89.3 ਮਿਲੀਮੀਟਰ ਅਤੇ ਜੀਂਦ ਵਿੱਚ 91.1 ਮਿਲੀਮੀਟਰ ਹੋਈ ਹੈ, ਜਦੋਂ ਕਿ ਯਮੁਨਾਨਗਰ ਵਿੱਚ ਸਭ ਤੋਂ ਵੱਧ 376.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
