CM ਭਗਵੰਤ ਮਾਨ ਅੱਜ ਪਿੰਡਾਂ ਨੂੰ ਦੇਣਗੇ ਵੱਡਾ ਤੋਹਫ਼ਾ


ਚੰਡੀਗੜ੍ਹ , 21 ਜੁਲਾਈ ( ਨਿਊਜ਼ ਨੈੱਟਵਰਕ ਟਾਊਨ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਧੂਰੀ ਦੇ ਪਿੰਡਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਮਾਨ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਦੇ ਚੈੱਕ ਸੌਂਪਣਗੇ। ਇਸ ਦੇ ਮੱਦੇਨਜ਼ਰ ਪਿੰਡਾਂ ਦੇ ਵਿਕਾਸ ਮਿਸ਼ਨ ਤਹਿਤ ਮੁੱਖ ਮੰਤਰੀ ਵਲੋਂ ਚੈੱਕ ਵੰਡੇ ਜਾਣਗੇ।
ਮੁੱਖ ਮੰਤਰੀ ਮਾਨ ਅੱਜ 314 ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ 25.89 ਕਰੋੜ ਦੇ ਚੈੱਕ ਵੰਡਣਗੇ। ਪੰਚਾਇਤਾਂ ਨੂੰ ਦਿੱਤੇ ਜਾਣ ਵਾਲੇ ਇਨ੍ਹਾਂ ਫੰਡਾਂ ਨਾਲ ਪਿੰਡਾਂ ਦੀਆਂ ਸੜਕਾਂ, ਪਾਰਕਾਂ, ਧਰਮਸ਼ਾਲਾਵਾਂ, ਸਟਰੀਟ ਲਾਈਟਾਂ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਵਰਗੀਆਂ ਸਹੂਲਤਾਵਾਂ ਦੀ ਸ਼ੁਰੂਆਤ ਹੋਵੇਗੀ।
ਦੱਸਣਯੋਗ ਹੈ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਮਾਨ ਨੇ ਧੂਰੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਸੀ ਅਤੇ ਇੱਥੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਸੀ।