ਸੀਵਰੇਜ ਬੋਰਡ ਵਲੋਂ ਪੁੱਟੀ ਗਈ ਸੜਕ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ‘ਚ ਰੋਸ

filter: 101; fileterIntensity: 0.8; filterMask: 0; brp_mask:0; brp_del_th:null; brp_del_sen:null; delta:null; module: photo;hw-remosaic: false;touch: (-1.0, -1.0);sceneMode: 8;cct_value: 0;AI_Scene: (-1, -1);aec_lux: 0.0;aec_lux_index: 0;albedo: ;confidence: ;motionLevel: -1;weatherinfo: null;temperature: 49;

ਜੇ 15 ਦਿਨਾਂ ‘ਚ ਸੜਕ ਨਾ ਠੀਕ ਕੀਤੀ ਤਾਂ ਹਾਈਵੇ ‘ਤੇ ਲਗੇਗਾ ਪੱਕਾ ਧਰਨਾ :ਪਿੰਡ ਵਾਸੀ
ਖਰੜ, 24 ਜੁਲਾਈ (ਸੁਮਿਤ ਭਾਖੜੀ) : ਅੱਜ ਖਰੜ ਦੇ ਵਾਰਡ ਨੰ 18 ਵਿਚ ਪੈਂਦੇ ਪਿੰਡ ਖੂਨੀਮਾਜਰਾ ਦੇ ਵਸਨੀਕਾਂ ਵਲੋਂ ਅੱਜ ਵਾਰਡ ਦੀਆਂ ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠੇ ਹੋਏ ਨਗਰ ਨਿਵਾਸੀਆਂ ਵਲੋਂ ਨਗਰ ਕੌਂਸਲ ਪ੍ਰਸ਼ਾਸਨ ਦੇ ਵਿਰੁਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।ਇਸ ਮੌਕੇ ਬੋਲਦਿਆਂ ਪਿੰਡ ਖੂਨੀ ਮਾਜਰਾ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਖੂਨੀ ਮਾਜਰਾ, ਸਮਾਜ ਸੇਵੀਆ ਆਗੂ ਹਰਜੀਤ ਸਿੰਘ ਪੰਨੂ ਅਤੇ ਹਰਮਿੰਦਰ ਸਿੰਘ ਮਾਵੀ ਕਨਵੀਨਰ ਆਮ ਆਦਮੀ ਘਰ ਬਚਾਉ ਮੋਰਚਾ ਸਮੇਤ ਹੋਰਨਾਂ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ਹਿਰ ਦੀਆਂ ਸੜਕਾਂ ਦੀ ਹਾਲਾਤ ਬਹੁਤ ਮਾੜੇ ਹਨ ਅਤੇ ਜਿਸ ‘ਤੇ ਨਗਰ ਕੌਂਸਲ ਪ੍ਰਸ਼ਾਸਨ ਅਤੇ ਸਰਕਾਰ ਦਾ ਕੋਈ ਧਿਆਨ ਨਹੀਂ ਜਾ ਰਿਹਾ। ਉਹਨਾਂ ਕਿਹਾ ਕਿ ਪਿੰਡ ਖੂਨੀ ਮਾਜਰਾ ਦੇ ਵਿਚ ਆਉਣ ਜਾਣ ਦੇ ਲਈ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਿੰਡ ਦੇ ਪੂਰੇ ਰਸਤੇ ਨਗਰ ਕੌਂਸਲ ਪ੍ਰਸ਼ਾਸਨ ਵਲੋਂ ਵਿਕਾਸ ਦੇ ਨਾਮ ਤੇ ਪੁੱਟੇ ਜਾ ਚੁੱਕੇ ਹਨ ਅਤੇ ਦੁਬਾਰਾ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿਤਾ ਗਿਆ। ਉਹਨਾਂ ਕਿਹਾ ਕਿ ਲੋਕਾਂ ਨੂੰ ਆਪੋ ਆਪਣੇ ਘਰ ਜਾਣ ਜਾਂ ਘਰ ਤੋਂ ਬਾਹਰ ਨਿਕਲਣ ਲਈ ਭਾਰੀ ਮੁਸ਼ੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਪੁਲਿਸ ਥਾਣਾ ਸਦਰ ਵੀ ਖੂਨੀ ਮਾਜਰਾ ਪਿੰਡ ਵਿਚ ਬਣਿਆ ਹੈ ਜਿੱਥੇ ਜਾਣ ਲਈ ਆਮ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਪੁਲਿਸ ਮੁਲਾਜ਼ਮਾਂ ਨੂੰ ਵੀ ਕਿਤੇ ਜਾਣ ਲਈ ਭਾਰੀ ਪਰੇਸ਼ਾਨੀਆਂ ਚੁੱਕਣੀਆਂ ਪੈ ਰਹੀਆਂ ਹਨ। ਉਹਨਾਂ ਦੱਸਿਆ ਕਿ ਨਗਰ ਕੌਂਸਲ ਪ੍ਰਸ਼ਾਸਨ ਵਲੋਂ ਪਿੰਡ ਖੂਨੀ ਮਾਜਰਾ ਦੀ 14 ਏਕੜ ਜਮੀਨ ਬਿਨਾਂ ਕਿਸੇ ਸ਼ਰਤ ਤੇ ਲਈ ਗਈ ਸੀ ਪਰ ਨਗਰ ਕੌਂਸਲ ਵਲੋਂ ਪਿੰਡ ਦੇ ਵਿਕਾਸ ਕਾਰਜ ਲਈ ਹਾਲੇ ਤਕ ਕੋਈ ਵੀ ਲੋੜੀਂਦਾ ਕਦਮ ਨਹੀਂ ਚੁੱਕਿਆ ਗਿਆ। ਉਹਨਾਂ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ 15 ਦਿਨਾਂ ਦੇ ਵਿਚ ਪਿੰਡ ਖੂਨੀ ਮਾਜਰਾ ਦੀਆਂ ਸੜਕਾਂ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਉਹ ਨੈਸ਼ਨਲ ਹਾਈਵੇ ਜਾਮ ਕਰਨ ਲਈ ਮਜਬੂਰ ਹੋਣਗੇ। ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫਸਰ ਗੁਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਇਹ ਰਸਤਾ ਸੀਵਰੇਜ ਬੋਰਡ ਵੱਲੋ ਪੁੱਟਿਆ ਗਿਆ ਹੈ ਅਤੇ ਪਾਈਪ ਲਾਈਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੀ ਇਸ ਦੀ ਰਿਪੇਅਰ ਕੀਤੀ ਜਾਵੇਗੀ। ਇਸ ਮੌਕੇ ਸਰਪੰਚ ਗੁਰਮੁਖ ਸਿੰਘ, ਤੇਗ ਸਿੰਘ ਸਾਬਕਾ ਪੰਚ ਕੁਲਵਿੰਦਰ ਸਿੰਘ ਨੰਬਰਦਾਰ ਜਸਵੀਰ ਸਿੰਘ, ਕਰਮਜੀਤ ਸਿੰਘ, ਬਰਿੰਦਰ ਸਿੰਘ, ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਦੇ ਵਿਚ ਪਿੰਡ ਨਿਵਾਸੀ ਹਾਜ਼ਰ ਸਨ।