9ਵੇਂ ਪਾਤਸ਼ਾਹ ਦੇ ਜਨਮ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨੇ ਜਾਣ ਦੀ ਮੰਗ ਕਰਾਂਗੇ : ਧਾਮੀ

0
WhatsApp Image 2025-07-26 at 4.56.29 PM

(ਮੋਹਕਮ ਸਿੰਘ)
ਅੰਮ੍ਰਿਤਸਰ, 26 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਇਕੱਤਰਤਾ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਡਿਜ਼ੀਟਲ ਮਾਧਿਅਮ ਰਾਹੀਂ ਹੋਈ ਇਸ ਮੀਟਿੰਗ ਵਿਚ ਸ. ਗੁਰਮੀਤ ਸਿੰਘ ਰੰਧਾਵਾ ਯੂਕੇ, ਡਾ. ਕਵਲਜੀਤ ਕੌਰ ਯੂਕੇ, ਸ. ਰਾਜਬੀਰ ਸਿੰਘ ਕੈਨੇਡਾ, ਮਾਸਟਰ ਮਹਿੰਦਰ ਸਿੰਘ, ਸ. ਗੁਰਚਰਨ ਸਿੰਘ ਲਾਂਬਾ ਅਮਰੀਕਾ, ਸ. ਬਲਵੰਤ ਸਿੰਘ ਧਾਮੀ, ਭਾਈ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧਾਂ ਨੇ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਅੰਤਰਰਾਸ਼ਟਰੀ ਪ੍ਰਸੰਗ ਵਿਚ ਕਰਨ ਦੀ ਲੋੜ ’ਤੇ ਜ਼ੋਰ ਦਿਤਾ, ਉਥੇ ਹੀ ਸ਼੍ਰੋਮਣੀ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਸਮਰਥਨ ਦੇਣ ਦੀ ਵਚਨਬੱਧਤਾ ਵੀ ਪ੍ਰਗਟਾਈ। ਇਕੱਤਰਤਾ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨੇ ਬਹੁਤ ਕੀਮਤੀ ਸੁਝਾਅ ਦਿਤੇ ਹਨ, ਜੋ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਮਿਲੇ ਸੁਝਾਵਾਂ ਤਹਿਤ ਯੂ.ਐਨ.ਓ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦੇ ਦਿਹਾੜੇ ਨੂੰ ਮਨੁੱਖੀ ਅਧਿਕਾਰ ਦਿਵਸ ਵਜੋਂ ਐਲਾਨਣ ਲਈ ਪੱਤਰ ਲਿਖਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ 25 ਨਵੰਬਰ ਨੂੰ ਪੂਰੇ ਦੇਸ਼ ਵਿਚ ਛੁੱਟੀ ਕਰਨ ਲਈ ਆਖਿਆ ਜਾਵੇਗਾ।

Leave a Reply

Your email address will not be published. Required fields are marked *