ਅਖ਼ੀਰ!!! ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗਿਆਨੀ ਗੜਗੱਜ ਨੂੰ ਦਿਤਾ ਸਿਰੋਪਾਉ

0
WhatsApp Image 2025-07-26 at 6.23.22 PM

ਕਿਹਾ, ਹਰ ਪੱਧਰ ਉਤੇ ਸਹਿਯੋਗ ਦਿਤਾ ਜਾਵੇਗਾ


ਅੰਮ੍ਰਿਤਸਰ, 26 ਜੁਲਾਈ (ਮੋਹਕਮ ਸਿੰਘ ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸ੍ਰੀ ਦਰਬਾਰ ਸਾਹਿਬ ਸਥਿਤ ਅਪਣੀ ਰਿਹਾਇਸ਼ ਵਿਖੇ ਸੱਦ ਕੇ ਗੁਰੂ ਬਖ਼ਸ਼ਿਸ਼ ਸਿਰੋਪਾਉ ਦੇ ਕੇ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦਿਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਤਿਹਾਸ ਅੰਦਰ ਹਮੇਸ਼ਾ ਹੀ ਬਾਬਾ ਬੁੱਢਾ ਜੀ ਦੀ ਸਤਿਕਾਰਤ ਪਦਵੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਅਤੇ ਭਾਈ ਗੁਰਦਾਸ ਜੀ ਜੋ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ, ਵਿਚਕਾਰ ਆਪਸੀ ਤਾਲਮੇਲ, ਸਹਿਯੋਗ ਅਤੇ ਇਕ ਦੂਜੇ ਪ੍ਰਤੀ ਪੂਰਨ ਸਤਿਕਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਹਮੇਸ਼ਾ ਹੀ ਹਰ ਪੱਧਰ ਉਤੇ ਸਹਿਯੋਗ ਅਤੇ ਸਾਥ ਦੇਣਗੇ ਤਾਕਿ ਸਮੁੱਚੇ ਪੰਥਕ ਕਾਰਜ ਕੌਮੀ ਇਕਜੁੱਟਤਾ ਦੀ ਭਾਵਨਾ ਨਾਲ ਹੁੰਦੇ ਰਹਿਣ। ਇਸ ਮੌਕੇ ਤਿੰਨੇ ਸਿੰਘ ਸਾਹਿਬਾਨ ਦੇ ਵਿਚਕਾਰ ਪੰਥਕ ਅਤੇ ਧਾਰਮਿਕ ਸਰੋਕਾਰਾਂ ਪ੍ਰਤੀ ਦੀਰਘ ਵਿਚਾਰ ਵਟਾਂਦਰਾ ਹੋਇਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *