ਕੌਮੀ ਇਨਸਾਫ ਮੋਰਚਾ ਅਤੇ ਜਥੇਦਾਰ ਹਵਾਰਾ ਕਮੇਟੀ ਦੀ ਸਰਪ੍ਰਸਤੀ ਹੇਠ ਵਿਸ਼ਾਲ ਰੋਸ ਮਾਰਚ


ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਾ ਦੇਣ ਦੇ ਵਿਰੋਧ ਵਿਚ ਪੰਜਾਬ ਸਰਕਾਰ ਵਿਰੁੱਧ ਕੱਢਿਆ ਰੋਸ ਮਾਰਚ
ਵੱਡੇ ਪੱਧਰ ਤੇ ਸਿੱਖ ਜਥੇਬੰਦੀਆਂ ਸਿੱਖ ਸੰਗਤਾਂ ਨੇ ਕੀਤੀ ਸ਼ਮੂਲੀਅਤ
(ਦੁਰਗੇਸ਼ ਗਾਜਰੀ)
ਚੰਡੀਗੜ੍ਹ, 27 ਜੁਲਾਈ : ਕੌਮੀ ਇਨਸਾਫ ਮੋਰਚਾ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਇੱਕ ਵਿਸ਼ੇਸ਼ ਰੋਸ ਮਾਰਚ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕਰ ਕੇ ਮੇਨ ਬਾਜ਼ਾਰ ਦੀ ਹੁੰਦੇ ਹੋਇਆ ਸ੍ਰੀ ਸ਼ੀਸ਼ਗੰਜ ਸਾਹਿਬ ਵਿਖੇ ਸੰਪੰਨ ਹੋਇਆ ਇਸ ਰੋਸ ਮਾਰਚ ਵਿੱਚ ਜਿੱਥੇ ਤਕਰੀਬਨ 300 ਤੋਂ ਜਿਆਦਾ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ ਉਥੇ ਹੀ ਨਾਲ ਹੀ ਵਿਸ਼ੇਸ਼ ਤੌਰ ਤੇ ਅੰਮ੍ਰਿਤਸਰ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਸਤਿਕਾਰ ਕਮੇਟੀ ਦੇ ਮੈਂਬਰ ਸਾਹਿਬਾਨ ਸਿੱਖ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਨੁਮਾਇੰਦਿਆਂ ਨੇ ਨੇ ਵੀ ਸਰਕਾਰ ਵਿਰੁੱਧ ਕੱਢੀ ਰੋਸ ਮਾਰਚ ਵਿੱਚ ਪਹੁੰਚ ਕੇ ਆਪਣੇ ਹਾਜ਼ਰੀ ਲਗਵਾਈ ਇਹ ਰੋਸ ਮਾਰਚ ਪੰਜਾਬ ਸਰਕਾਰ ਵੱਲੋਂ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਾਉਣ ਨੂੰ ਯਾਦ ਕਰਾਉਣ ਵਾਸਤੇ ਕੱਢਿਆ ਗਿਆ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵਾਅਦਾ ਕੀਤਾ ਗਿਆ ਸੀ ਕੀ ਉਹ ਆਪਣੀ ਸਰਕਾਰ ਆਉਣ ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਕੇ ਸਨਮਾਨਿਤ ਕਰਨਗੇ ਪਰ ਸਰਕਾਰ ਦੇ 3 ਸਾਲ ਦੇ ਕਾਰਜਕਾਲ ਪੂਰੇ ਹੋਣ ਤੋਂ ਬਾਅਦ ਵੀ ਇਸ ਸੰਬੰਧ ਵਿੱਚ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਸਰਦਾਰ ਜਗਤਾਰ ਸਿੰਘ ਹਵਾਰਾ ਦੇ ਪਿਤਾ ਸਰਦਾਰ ਗੁਰਚਰਨ ਸਿੰਘ ਵੱਲੋਂ ਸਰਕਾਰ ਨੂੰ ਵਿਸ਼ੇਸ਼ ਤੌਰ ਤੇ ਮੰਗ ਕੀਤੀ ਗਈ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਜਿੱਥੇ ਹੀ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਉੱਥੇ ਹੀ ਉਹਨਾਂ ਨੂੰ ਆਪਣੇ ਵਾਅਦੇ ਨੂੰ ਵੀ ਪੂਰਾ ਕਰਨਾ ਚਾਹੀਦਾ ਹੈ ਰੋਸ ਮਾਰਚ ਵਿੱਚ ਜਿੱਥੇ ਸਿੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਉਥੇ ਹੀ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ੍ਹ ਸੁਖਨਾ ਝੀਲ ਤੋਂ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਮੈਂਬਰ ਸਾਹਿਬਾਨ, ਤੇ ਸਰਦਾਰ ਰਾਜਾ ਸਿੰਘ ਜੀ ਜਨਰਲ ਸਕੱਤਰ ਜਾਟ ਮਹਾਂਸਭਾ ਅਤੇ ਸ੍ਰੀ ਮਾਨ ਸੰਤ ਬਾਬਾ ਪ੍ਰਿਤਪਾਲ ਸਿੰਘ ਦੇ ਸਪੁੱਤਰ ਭਾਈ ਤਜੇਸ਼ਵਰ ਪ੍ਰਤਾਪ ਸਿੰਘ ਨੇ ਵੀ ਰੋਸ ਮਾਰਚ ਵਿੱਚ ਆਪਣੀ ਹਾਜ਼ਰੀ ਲਵਾਈ ਕੌਮੀ ਇਨਸਾਫ ਮੋਰਚਾ ਦੇ ਮੈਂਬਰ ਸਾਹਿਬਾਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਮੈਂ ਸਰਕਾਰ ਨੂੰ ਸਿੱਧੇ ਤੌਰ ਤੇ ਕਿਹਾ ਕਿ ਜੇ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਨਹੀਂ ਦਿੰਦੇ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਹੋਰ ਵੀ ਰੋਸ ਮਾਰਚ ਅਤੇ ਪ੍ਰੋਗਰਾਮ ਉਲੀਕੇ ਜਾਣਗੇ ਇਸ ਮੌਕੇ ਤੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜੇ ਲਈ ਸੰਘਰਸ਼ ਕਰ ਰਹੇ ਪ੍ਰਧਾਨ ਰਣਜੀਤ ਸਿੰਘ ਭੋਮਾ, ਡਾ ਸੇਵਕ ਸਿੰਘ, ਹਰਸਿਮਰਤ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ, ਪੰਜ ਸਿੰਘਾਂ ਚੋ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਭਾਈ ਤਰਲੋਕ ਸਿੰਘ, ਵਕੀਲ ਜਸਬੀਰ ਸਿੰਘ ਜੰਮੂ, ਭੁਪਿੰਦਰ ਸਿੰਘ 6 ਜੂਨ, ਰਣਜੀਤ ਸਿੰਘ ਦਮਦਮੀ ਟਕਸਾਲ, ਬਾਬਾ ਪ੍ਰਤਿਪਾਲ ਸਿੰਘ, ਬਲਬੀਰ ਸਿੰਘ ਹਿਸਾਰ, ਪਵਨਦੀਪ ਸਿੰਘ, ਗੁਰਮੀਤ ਸਿੰਘ, ਰਘਬੀਰ ਸਿੰਘ ਭੁੱਚਰ, ਦਲਜੀਤ ਸਿੰਘ ਗਿੱਲ, ਸਤਵੰਤ ਸਿੰਘ ਸੱਤੀ, ਭਾਈ ਗੁਰਜੰਟ ਸਿੰਘ ਸੀਲ, ਸ਼ਰਨਜੀਤ ਸਿੰਘ ਜੋਗੀਪੁਰ, ਰਣਜੀਤ ਸਿੰਘ ਕਿਸਾਨ ਆਗੂ, ਨਛੱਤਰ ਸਿੰਘ ਸਫੇੜਾ, ਗੁਰਿੰਦਰ ਸਿੰਘ ਫੌਜੀ ਹਾਜ਼ਰ ਸਨ ।

