ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀ.ਸੀ. ਲੁਧਿਆਣਾ ਨੂੰ ਦਿਤਾ ਮੰਗ ਪੱਤਰ


ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਦਾ ਕਿਸਾਨ ਕਰ ਰਹੇ ਵਿਰੋਧ

ਲੁਧਿਆਣਾ, 28 ਜੁਲਾਈ (ਕਮਲ ਕਪੂਰ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਦਿਲਬਾਗ ਸਿੰਘ ਗਿੱਲ ਦੀ ਅਗਵਾਈ ਵਿਚ ਡੀਸੀ ਲੁਧਿਆਣਾ ਨੂੰ ਇਕ ਮੰਗ ਪੱਤਰ ਦਿਤਾ ਗਿਆ। ਜਿਸ ਵਿਚ ਕਿਸਾਨ ਜਥੇਵੰਦੀ ਵਲੋਂ ਮੰਗ ਕਰਦਿਆਂ ਹੋਇਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਇਕ ਸਾਜ਼ਿਸ਼ ਹੈ, ਜਿਸ ਦਾ ਹਰ ਪਿੰਡ ਵਿਰੋਧ ਕਰ ਰਿਹਾ ਹੈ। ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਜੇਕਰ ਸਰਕਾਰ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਮੁੜ ਤੋਂ ਸੜਕਾਂ ਘੇਰੀਆਂ ਜਾਣਗੀਆਂ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੋਵੇਗੀ।
