ਅਕਾਲੀ ਦਲ ਨੇ 7 ਨੂੰ ਬੁਲਾਈ ਐਮਰਜੈਂਸੀ ਮੀਟਿੰਗ


ਚੰਡੀਗੜ੍ਹ, 06 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਪਾਰਟੀ ਦੀ ਐਮਰਜੈਂਸੀ ਮੀਟਿੰਗ 7 ਅਗਸਤ ਨੂੰ ਦੁਪਹਿਰ 12 ਵਜੇ ਬੁਲਾਈ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਕੋਰ ਕਮੇਟੀ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰ ਸਹਿਬਾਨ ਅਤੇ ਹਲਕਾ ਇੰਚਾਰਜ ਸ਼ਾਮਲ ਹੋਣਗੇ।