ਗਿਆਨੀ ਹਰਪ੍ਰੀਤ ਸਿੰਘ ਦੇ ਹੱਥ ਆਈ ਅਕਾਲੀ ਦਲ (ਬਾਗ਼ੀ) ਦੀ ਕਮਾਨ

0
WhatsApp Image 2025-08-11 at 3.14.37 PM

ਅੰਮ੍ਰਿਤਸਰ, 11 ਅਗੱਸਤ (ਨਿਊਜ਼ ਟਾਊਨ ਨੈੱਟਵਰਕ) :

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਰਬਸੰਮਤੀ ਨਾਲ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਬਾਗ਼ੀ) ਦੇ ਪ੍ਰਧਾਨ ਬਣ ਗਏ ਹਨ। ਅੱਜ ਇਥੇ ਹੋ ਰਹੇ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਗਿਆ। ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦਾ ਨਾਂਅ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਪੇਸ਼ ਕੀਤਾ ਗਿਆ, ਜਿਸ ਦੀ ਤਈਦ ਮਜੀਦ ਕ੍ਰਮਵਾਰ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੀਤੀ। ਇਸ ਦੌਰਾਨ ਸਰਬਸੰਮਤੀ ਨਾਲ ਹੀ ਬੀਬੀ ਸਤਵੰਤ ਕੌਰ ਮੈਂਬਰ ਪੰਜ ਮੈਂਬਰੀ ਭਰਤੀ ਕਮੇਟੀ ਨੂੰ ਅਕਾਲੀ ਦਲ ਦੀ ਧਾਰਮਕ ਕੌਂਸਲ ਦੀ ਚੇਅਰਪਰਸਨ ਚੁਣ ਲਿਆ ਗਿਆ। ਹਾਜ਼ਰ ਡੈਲੀਗੇਟਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਇਨ੍ਹਾਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿਤੀ।

Leave a Reply

Your email address will not be published. Required fields are marked *