ਯੂਨੀਵਰਸਿਟੀ ਕਾਲਜ ਬੇਨੜਾ ‘ਚ ਮਨਾਇਆ ਵਿਸ਼ਵ ਅੰਗ ਦਾਨ ਦਿਵਸ


ਧੂਰੀ, 13 ਅਗਸਤ (ਧਰਮਵੀਰ ਸਿੰਘ) (ਨਿਊਜ਼ ਟਾਊਨ ਨੈਟਵਰਕ) :
ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਐੱਨ.ਐੱਸ.ਐੱਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵਲੋਂ ਵਿਸ਼ਵ ਅੰਗ ਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅੰਗ ਦਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਕਿਹਾ ਅੰਗ ਦਾਨ ਮਨੁੱਖਤਾ ਲਈ ਸਭ ਤੋਂ ਵੱਡਾ ਉਪਕਾਰ ਹੈ। ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਅਤੇ ਡਾ. ਊਸ਼ਾ ਜੈਨ ਨੇ ਵਿਦਿਆਰਥੀਆਂ ਨੂੰ ਅੰਗ ਦਾਨ ਸਬੰਧੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ।

ਡਾ. ਰਾਕੇਸ਼ ਕੁਮਾਰ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਡਾ. ਗਗਨਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਲੋੜਵੰਦ ਵਿਅਕਤੀ ਨੂੰ ਇਸ ਦੇ ਮਿਲਣ ਵਾਲੇ ਸਮਾਜਿਕ ਲਾਭ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਸਮੇਂ ਵਿਦਿਆਰਥੀਆਂ ਨੇ ਅੰਗ ਦਾਨ ਕਰਨ ਲਈ ਸਹੁੰ ਚੁੱਕੀ ਅਤੇ ਇਸ ਸੰਦੇਸ਼ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।