ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ


ਮੋਰਿੰਡਾ, 15 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਖਾਲਸਾ ਗ੍ਰੰਥ ਕਾਲਜ ਮੋਰਿੰਡਾ ਵਿਖੇ ਆਜ਼ਾਦੀ ਦੇ ਜਸ਼ਨਾਂ ਦਾ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਸ਼ਾਸਨ ਵੱਲੋਂ ਮੁੱਖ ਸਮਾਗਮ ਖਾਲਸਾ ਕਰਨ ਕਾਲਜ ਮੋਰਿੰਡਾ ਵਿਖੇ ਆਯੋਜਿਤ ਕੀਤੇ ਗਏ, ਜਿੱਥੇ ਤਿਰੰਗਾ ਲਹਿਰਾਉਣ ਦੀ ਰਸਮ ਸਮਾਗਮ ਦੇ ਮੁੱਖ ਮਹਿਮਾਨ ਅਤੇ ਉਪ ਮੰਡਲ ਮਜਿਸਟਰੇਟ ਸੁਖਪਾਲ ਸਿੰਘ ਵੱਲੋਂ ਨਿਭਾਈ ਗਈ। ਜਦੋਂਕਿ ਇਸ ਮੌਕੇ ‘ਤੇ ਏਐਸਆਈ ਬੂਟਾ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੁਕੜੀ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ‘ਤੇ ਪੀਸੀਏ ਅਪੈਕਸ ਕਮੇਟੀ ਦੇ ਮੈਂਬਰ ਬੀਰਦਵਿੰਦਰ ਸਿੰਘ ਬੱਲਾਂ ਅਤੇ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ ਪੀ ਰਾਣਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
‘ਯੁੱਧ ਨਸ਼ਿਆਂ ਵਿਰੁੱਧ ਸਹਿਤ ਖੇਡਿਆਂ ਨਾਟਕ ਰਿਹਾ ਖਿੱਚ ਦਾ ਕੇਂਦਰ‘
ਇਸ ਸਮਾਗਮ ਸਮੇਂ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਸਕੂਲਾਂ ਦੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਉਪਰੰਤ ਵੱਖ-ਵੱਖ ਸਕੂਲਾਂ ਤੇ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ, ਦੇਸ਼ ਪ੍ਰੇਮ ਦੇ ਗੀਤਾਂ ਨਾਲ ਸਰੋਤਿਆਂ ਦਾ ਮਨ ਮੋਹਿਆ। ਸਮਾਗਮ ਸਮੇਂ ਸਕੂਲ ਆਫ ਐਮੀਨੈਂਸ ਮੋਰਿੰਡਾ ਦੇ ਵਿਦਿਆਰਥੀਆਂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਖੇਡੇ ਨਾਟਕ ਮੈਂ ਜਿੱਥੇ ਸਰੋਤਿਆਂ ਨੂੰ ਕੀਲ ਕੇ ਰੱਖਿਆ ਉੱਥੇ ਹੀ ਲੋਕ ਇਸ ਨਾਟਕ ਤੋਂ ਬਹੁਤ ਪ੍ਰਭਾਵਿਤ ਹੋਏ।
ਬੱਚਿਆਂ ਵੱਲੋਂ ਪੰਜਾਬੀ ਵਿਰਸੇ ਨਾਲ ਜੁੜੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਗਿੱਧਾ ਤੇ ਭੰਗੜਾ ਦੀ ਪੇਸ਼ਕਾਰੀ ਕੀਤੀ। ਉੱਥੇ ਹੀ ਬੱਚਿਆਂ ਨੇ ਇਸ ਸਮਾਗਮ ਸਮੇਂ ਵੱਖ-ਵੱਖ ਪ੍ਰਸਤੁਤੀਆਂ ਰਾਹੀਂ ਨੇ ਲੋਕਾਂ ਦੇ ਦਿਲਾਂ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕੀਤੀ ਅਤੇ ਪੁਰਾਣੇ ਸੱਭਿਆਚਾਰ ਦੀ ਯਾਦ ਤਾਜ਼ਾ ਕੀਤੀ। ਐਸਡੀਐਮ ਵੱਲੋਂ ਵੱਖ-ਵੱਖ ਪ੍ਰਸਤੁਤੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ, ਉੱਥੇ ਹੀ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਵਿਸ਼ੇਸ਼ ਤੌਰ ‘ਤੇ ਸੱਦਾ ਪੱਤਰ ਦੇ ਕੇ ਬੁਲਾਏ ਸੁਤੰਤਰਤਾ ਸੰਗਰਾਮੀ ਦੇ ਵਾਰਸਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।