ਲਾਇਨਜ਼ ਕਲੱਬ ਖਰੜ ਸਿਟੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ


ਖਰੜ, 18 ਅਗਸਤ (ਅਵਤਾਰ ਸਿੰਘ)-ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ-321 ਐਫ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਔਜਲਾਂ ਦੇ 103 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ। ਜਿਸ ਵਿਚ ਖਜਾਨਾ ਅਫਸਰ ਖਰੜ ਜਸਵਿੰਦਰ ਸਿੰਘ ਵਲੋਂ ਵਿਸੇਸ ਤੌਰ ਤੇ ਸ਼ਿਰਕਤ ਕੀਤੀ। ਕਲੱਬ ਦੇ ਪ੍ਰਧਾਨ ਰਜਨੀਸ਼ ਕੁਮਾਰ ਸੋਨੀ, ਪ੍ਰੋਜੈਕਟ ਚੇਅਰਮੈਨ ਸਾਹਿਲ ਕੋਹਲੀ ਨੇ ਦਸਿਆ ਕਿ ਕਲੱਬ ਵਲੋਂ ਇਸ ਸਕੂਲ ਦੇ ਵਿਦਿਆਰਥੀਆਂ ਨੂੰ ਸਾਲ ਵਿਚ ਦੋ ਵਾਰ ਸਟੇਸ਼ਨਰੀ ਸਮੇਤ ਵੱਖ ਵੱਖ ਸਮੇ ਸਕੂਲ ਦੀ ਮੰਗ ਅਨੁਸਾਰ ਹਰ ਤਰ੍ਹਾਂ ਦੀ ਮਦੱਦ ਕੀਤੀ ਜਾਂਦੀ ਹੈ। ਇਸ ਤਰ੍ਹਾਂ ਹੋਰ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਿੱਤੀ ਜਾਵੇਗੀ। ਸਕੂਲ ਦੀ ਮੁੱਖ ਅਧਿਆਪਕਾ ਅਨੂਪਿੰਦਰ ਕੌਰ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਕਿ ਕਲੱਬ ਵਲੋਂ ਇਸ ਸਕੂਲ ਦੇ ਵਿਦਿਆਰਥੀਆਂ ਦੀ ਹਰ ਸਮੇਂ ਸਟੇਸ਼ਨਰੀ ਸਮੇਤ ਹਰ ਪ੍ਰਕਾਰ ਦੀ ਮਦੱਦ ਕੀਤੀ ਜਾਂਦੀ ਹੈ। ਇਸ ਮੌਕੇ ਕਲੱਬ ਦੇ ਸਕੱਤਰ ਮਨਿੰਦਰ ਸਿੰਘ, ਪਰਮਪ੍ਰੀਤ ਸਿੰਘ, ਗੁਰਮੁੱਖ ਸਿੰਘ ਮਾਨ, ਸੰਜੀਵ ਕੁਮਾਰ ਗਰਗ, ਸ਼Çਲੰਦਰ ਸਿੰਘ, ਅਵਤਾਰ ਸਿੰਘ, ਸਕੂਲ ਅਧਿਆਪਕ ਬਲਜੀਤ ਸਿੰਘ, ਹਰਪ੍ਰੀਤ ਕੌਰ, ਵੀਨੂੰ ਸਮੇਤ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।