ਪੰਜਾਬ ਚੋਣਾਂ ‘ਤੇ ਵੱਡਾ ਫੈਸਲਾ – ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਬਾਰੇ ਐਲਾਨ”

0
Screenshot 2025-08-19 113224

ਪੰਜਾਬ, 19 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :

ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਕਰਵਾਉਣ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ 5 ਅਕਤੂਬਰ ਤੱਕ ਚੋਣਾਂ ਕਰਵਾਉਣ ਦੀ ਕੀਤੀ ਗਈ ਅਪੀਲ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ।

ਰਾਜ ਚੋਣ ਕਮਿਸ਼ਨ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 3 ਮਾਰਚ 2025 ਨੂੰ ਪ੍ਰਕਾਸ਼ਿਤ ਹੋਈਆਂ ਪੰਚਾਇਤੀ ਵੋਟਰ ਸੂਚੀਆਂ ਪਹਿਲੀ ਸਤੰਬਰ 2025 ਦੀ ਯੋਗਤਾ ਮਿਤੀ ਅਨੁਸਾਰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ।

ਰਾਜ ਚੋਣ ਕਮਿਸ਼ਨ ਨੇ ਕਿਹਾ ਕਿ ਮੌਜੂਦਾ ਵੋਟਰ ਸੂਚੀਆਂ ਦਾ ਖਰੜਾ 19 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਤੋਂ 27 ਅਗਸਤ ਤੱਕ ਵੋਟਰ ਸੂਚੀਆਂ ਉਤੇ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ।

ਪਹਿਲੀ ਸਤੰਬਰ ਤੱਕ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਬੇੜਾ ਕੀਤਾ ਜਾਵੇਗਾ, ਜਦਕਿ 3 ਸਤੰਬਰ ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਪੱਧਰ ਉਤੇ ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਦੇ ਚੋਣ ਹਲਕਿਆਂ ਦੇ ਸਾਰੇ ਪੇਂਡੂ ਖੇਤਰਾਂ ਵਿਚ ਪਹਿਲੀ ਸਤੰਬਰ ਤੱਕ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਸਾਰੇ ਯੋਗ ਵਿਅਕਤੀਆਂ ਨੂੰ ਚੋਣਾਂ ਵਿਚ ਹਿੱਸਾ ਲੈਣ ਲਈ ਢੁਕਵਾਂ ਮੌਕਾ ਦੇਣ।

Leave a Reply

Your email address will not be published. Required fields are marked *