ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਸਰਕਾਰ ਨੇ ਬੰਦ ਕੀਤੀਆਂ ਇੰਟਰਨੈੱਟ ਸੇਵਾਵਾਂ…


ਚੰਡੀਗੜ੍ਹ, 19 ਅਗਸਤ 2025 ( ਨਿਊਜ਼ ਟਾਊਨ ਨੈੱਟਵਰਕ ) :
ਹਰਿਆਣਾ ਸਰਕਾਰ ਨੇ ਇਕ ਮਹੱਤਵਪੂਰਨ ਫੈਸਲੇ ‘ਚ ਸੂਬੇ ਦੇ ਦੋ ਜ਼ਿਲ੍ਹਿਆਂ ‘ਚ ਇੰਟਰਨੈਟ ਸੇਵਾਵਾਂ ਨੂੰ ਰੋਕ ਦਿੱਤਾ ਹੈ। ਹਰਿਆਣਾ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਆਦੇਸ਼ ‘ਚ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ‘ਚ ਇਹ ਪਾਬੰਦੀ ਲਗਾਈ ਗਈ ਹੈ। ਗ੍ਰਹਿ ਵਿਭਾਗ ਦੇ ਆਦੇਸ਼ ‘ਚ ਕਿਹਾ ਗਿਆ ਹੈ ਕਿ ਸੀਆਈਡੀ ਅਤੇ ਪ੍ਰਸ਼ਾਸਨ ਦੀ ਰਿਪੋਰਟ ਮੁਤਾਬਕ 19 ਅਗਸਤ ਨੂੰ ਭਿਵਾਨੀ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ‘ਚ ਤਣਾਅ, ਪਰੇਸ਼ਾਨੀ, ਅੰਦੋਲਨ, ਜਨਤਕ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਜਨਤਕ ਸ਼ਾਂਤੀ ਅਤੇ ਸਦਭਾਵਨਾ ਭੰਗ ਹੋਣ ਦੀ ਸੰਭਾਵਨਾ ਹੈ। ਇਸ ਸੰਦਰਭ ‘ਚ ਪਾਬੰਦੀ ਲਗਾਈ ਗਈ ਹੈ।