ਫਿਰੋਜ਼ਪੁਰ-ਮੋਗਾ ਰੋਡ ’ਤੇ ਭਿਆਨਕ ਸੜਕ ਹਾਦਸਾ !


ਫਿਰੋਜ਼ਪੁਰ, 22 ਅਗਸਤ ( ਨਿਊਜ਼ ਟਾਊਨ ਨੈੱਟਵਰਕ ) :
ਫਿਰੋਜ਼ਪੁਰ-ਮੋਗਾ ਰੋਡ ’ਤੇ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਇਸ ਟੱਕਰ ਵਿਚ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਵਿੱਚੋਂ ਇਕ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਹਾਦਸੇ ਦੇ ਚਸ਼ਮਦੀਦ ਅਤੇ ਕਾਰ ਚਾਲਕ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਜਲਾਲਾਬਾਦ ਵੱਲ ਜਾ ਰਿਹਾ ਸੀ।
ਇਸ ਦੌਰਾਨ ਰੌਂਗ ਸਾਈਡ ਤੋਂ ਆ ਰਹੇ ਇਕ ਮੋਟਰਸਾਈਕਲ ਨੇ ਉਸ ਦੀ ਕਾਰ ਵਿਚ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਅਤੇ ਕਾਰ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਘਟਨਾ ਵਿਚ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਸ਼ਮਸ਼ੇਰ ਸਿੰਘ (23 ਸਾਲ) ਦੀ ਇਸ ਹਾਦਸੇ ਵਿਚ ਮੌਤ ਹੋ ਗਈ, ਦੋ ਨੌਜਵਾਨ ਜ਼ਖਮੀਂ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
