ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਦੁਆਰਾ ਮਲਟੀ ਆਰਗਨ ਫੇਲੀਅਰ ਮਰੀਜ਼ ਦਾ ਸਫ਼ਲ ਇਲਾਜ

0
image

ਨਵਾਂਸ਼ਹਿਰ, 22 ਅਗਸਤ (ਮਨੋਰੰਜਨ ਕਾਲੀਆ)  :

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਮਲਟੀ ਆਰਗਨ ਡਿਸਟਰੈੱਸ ਸਿੰਡਰੋਮ (ਇਨਫੈਕਸ਼ਨ ਤੇ ਹੋਰ ਕਾਰਨਾਂ ਕਰਕੇ ਸਰੀਰ ਦੇ ਅੰਦਰੂਨੀ ਅੰਗਾਂ ਦਾ ਕੰਮ ਕਰਨਾ ਬੰਦ ਹੋਣਾ) ਦੀ ਗੰਭੀਰ ਬਿਮਾਰੀ ਕਰਕੇ ਫੇਫੜਿਆਂ ਵਿੱਚ ਸੋਜਿਸ਼ ਦੇ ਕਾਰਨ,  ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ,  ਦਿਲ ਦੀ ਕਾਰਜ ਪ੍ਰਣਾਲੀ ’ਤੇ ਪਏ ਬੁਰੇ ਪ੍ਰਭਾਵਾਂ, ਜਿਗਰ ਦੀ ਸੋਜਿਸ਼  ਅਤੇ ਪੀਲੀਆ ਨਾਲ ਪੀੜ੍ਹਤ ਮਰੀਜ਼ ਸੋਨੀਆ ਉਮਰ 44 ਸਾਲ ਦੀ ਜਾਨ 8 ਦਿਨ ਆਈ.ਸੀ.ਯੂ. ਅਤੇ ਤਿੰਨ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਬਚਾਏ ਜਾਣ ਦਾ ਸਮਾਚਾਰ ਹੈ।  ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਨੂੰ ਅਤਿ ਗੰਭੀਰ ਹਾਲਤ  ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ। ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ ‘ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ। ਗੁਰਦਿਆਂ ਨੇ ਵੀ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ। ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਦਾ ਬਲੱਡ ਪੈ੍ਸ਼ਰ ਕਾਫੀ ਘੱਟ ਸੀ ਜਿਸ ਕਾਰਨ ਮਰੀਜ਼ ਦੀ ਜਾਨ ਨੂੰ ਖਤਰਾ ਸੀ। ਖੂਨ ਦੇ ਟੈਸਟਾਂ ਵਿੱਚ ਪਲੇਟਲੈਟਸ ਸੈੱਲ ਸਿਰਫ 36 ਹਜ਼ਾਰ ਸਨ , ਜਿਸ ਲਈ ਦੋ ਯੂਨਿਟ ਪਲੇਟਲੈਟਸ ਅਤੇ ਇੱਕ ਯੂਨਿਟ ਖੂਨ ਚੜਾਇਆ ਗਿਆ। ਇਸ ਦੇ ਨਾਲ ਹੋਰ ਵੀ ਸਹਾਇਕ ਦਵਾਈਆਂ ਅਤੇ ਵੈਂਟੀਲੇਟਰ ਦੀ ਮਦਦ ਲਈ ਗਈ ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਆਇਆ । ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਦਾ ਪਹਿਲੇ ਅੱਠ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ ਉਪਰੰਤ  ਤਿੰਨ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁਲ ਤੰਦਰੁਸਤ ਹੈ। ਇਸ ਮੌਕੇ ਮਰੀਜ਼ ਦੇ ਪਰਿਵਾਰ ਵੱਲੋਂ  ਮਰੀਜ਼ ਸੋਨੀਆ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ। ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।

Leave a Reply

Your email address will not be published. Required fields are marked *