ਪੰਜਾਬ ‘ਚ ਹੜ੍ਹ ਦਾ ਕਹਿਰ, ਅਕਾਲੀ ਦਲ ਨੇ ਰੱਦ ਕੀਤੀ ਫਤਿਹ ਰੈਲੀ !

ਚੰਡੀਗੜ੍ਹ , 26 ਅਗਸਤ ( ਨਿਊਜ਼ ਟਾਊਨ ਨੈੱਟਵਰਕ ) :
ਲੈਂਡ ਪੂਲਿੰਗ ਨੀਤੀ ਦੀ ਵਾਪਸੀ ਨੂੰ ਆਪਣੀ ਜਿੱਤ ਮੰਨਦੇ ਹੋਏ ਸ਼੍ਰੋਮਣੀ ਅਕਾਲੀ ਦਲ ਨੇ ਮੋਗਾ ‘ਚ ਕੀਤੀ ਜਾਣ ਵਾਲੀ ਫਤਿਹ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪਾਰਟੀ ਦੇ ਮੀਤ ਪ੍ਰਧਾਨ ਨੇ ਇਕ ਵੀਡੀਓ ਸੁਨੇਹੇ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾਵਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ 31 ਅਗਸਤ ਨੂੰ ਮੋਗਾ ‘ਚ ਹੋਣ ਵਾਲੀ ਫਤਿਹ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਹੜ੍ਹ ਦੀ ਵਿਗੜਦੀ ਸਥਿਤੀ ਨੂੰ ਦੇਖਦਿਆਂ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਦੇ ਬਦਲੇ ਆਪਣੇ ਸਾਰੇ ਪਾਰਟੀ ਨੇਤਾਵਾਂ ਅਤੇ ਮੁਲਾਜ਼ਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।