ਲਖਵਿੰਦਰ ਚੰਨੂੰ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਪੰਜਾਬ ਸਰਕਾਰ ਤੋਂ ਕੀਤੀ ਮੁਆਵਜ਼ੇ ਦੀ ਮੰਗ


ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਮਨਜੀਤ ਸਿੱਧੂ) :
ਪੰਜਾਬ ਯੂਥ ਕਾਂਗਰਸ ਦੇ ਮੁੱਖ ਬੁਲਾਰੇ ਲਖਵਿੰਦਰ ਚੰਨੂੰ ਨੇ ਬਾਰਿਸ਼ ਕਾਰਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੈਂਕੜੇ ਕਿਸਾਨਾਂ ਦੀਆਂ ਫਸਲਾਂ ਆਈ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀਆਂ ਦੋ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇੱਕ ਤਾਂ ਹੜ੍ਹਾਂ ਦੀ ਲਪੇਟ ‘ਚ ਆਈ ਮੌਜੂਦਾ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਤੇ ਦੂਜਾ ਕਿਸਾਨਾਂ ਦੇ ਖੇਤਾਂ ਵਿੱਚ ਪਾਣੀ ਭਰਿਆ ਹੋਣ ਕਾਰਨ ਅਗਲੀ ਫ਼ਸਲ ਦੀ ਬਿਜਾਈ ਵੀ ਸੰਭਵ ਨਹੀਂ ਹੋ ਸਕੇਗੀ।
ਉਨ੍ਹਾਂ ਪੰਜਾਬ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਦੀ ਮਦਦ ਕਰਨ ਲਈ ਕਿਹਾ ਜਿਨ੍ਹਾਂ ਦੇ ਘਰ ਵੀ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਪੀੜਤਾਂ ਨੂੰ ਤੁਰੰਤ ਘਰ ਬਣਾਉਣ ਲਈ ਮਦਦ ਦਿੱਤੀ ਜਾਵੇ। ਤਾਂ ਜ਼ੋ ਉਹ ਆਪਣੇ ਪਰਿਵਾਰ ਅਤੇ ਆਪਣੇ ਬੱਚਿਆਂ ਦੇ ਨਾਲ ਸੁਰੱਖਿਅਤ ਜਗ੍ਹਾ ਤੇ ਰਹਿ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦਾਂ ਕਰਜ਼ਾ ਮੁਆਫ਼ ਕੀਤਾ ਜਾਵੇ।ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ੇ ਕਰ ਪੰਜਾਬ ਸਰਕਾਰ ਸਮੇਂ ਰਹਿੰਦੇ ਬੰਨਾ ਨੂੰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਹੁੰਦਾ ਤਾਂ ਏਨਾ ਵੱਡਾ ਨੁਕਸਾਨ ਨਹੀਂ ਹੋਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਨਗਹਿਲੀ ਕਾਰਨ ਹੀ ਜਗ੍ਹਾ ਜਗ੍ਹਾ ਤੇ ਬੰਨ੍ਹ ਟੁੱਟ ਚੁੱਕੇ ਹਨ।ਇਸ ਕਰਕੇ ਦਰਿਆਵਾਂ ਦਾ ਪਾਣੀ ਕਿਸਾਨਾਂ ਦੇ ਖੇਤਾਂ ਵਿੱਚ ਦਾਖ਼ਿਲ ਹੋ ਗਿਆ ਹ ਅਤੇ ਗਰੀਬ ਲੋਕਾਂ ਦੇ ਘਰਾਂ ਦਾ ਭਾਰੀ ਮੀਂਹ ਅਤੇ ਇਨਾਂ ਦਰਿਆਵਾਂ ਦੇ ਪਾਣੀ ਨਾਲ ਨੁਕਸਾਨੇ ਗਏ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਹੜ੍ਹ ਪੀੜਤ ਲੋਕਾਂ ਲਈ ਤੁਰੰਤ ਖਾਂਣ ਪੀਣ ਅਤੇ ਪਸ਼ੂਆਂ ਲਈ ਹਰੇ ਚਾਰੇ ਅਤੇ ਤੂੜੀ ਦਾਂ ਉਚਿਤ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਪੀੜਤਾਂ ਨੂੰ ਤੁਰੰਤ ਮੁਆਵਜ਼ੇ ਦੀ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ। ਤਾਂ ਜ਼ੋ ਹੜ੍ਹ ਪੀੜਤ ਕਿਸਾਨ ਅਤੇ ਗਰੀਬ ਪਰਿਵਾਰ ਮੁੜ ਤੋਂ ਆਪਣਾ ਜੀਵਨ ਸ਼ੁਰੂ ਕਰ ਸਕਣ।
