‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਦੇਸ਼ ਭਗਤ ਗਲੋਬਲ ਸਕੂਲ ਵਿਖੇ ਲਗਾਏ ਬੂਟੇ

0
Screenshot 2025-08-26 173514

“ਆਓ ਇੱਕ ਹਰੇ ਭਰੇ ਭਵਿੱਖ ਨੂੰ ਉਗਾਉਣ ਲਈ ਇਕੱਠੇ ਹੋਈਏ” – ਡਾਕਟਰ ਸੰਜੀਵ ਜਿੰਦਲ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਮਨਜੀਤ ਸਿੱਧੂ):-  ਦੇਸ਼ ਭਗਤ ਕੈਂਪਸ, ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਅਤੇ ਦੇਸ਼ ਭਗਤ ਯੂਨੀਵਰਸਿਟੀ ਦੇ ਮਾਨਯੋਗ ਚਾਂਸਲਰ ਡਾਕਟਰ ਜ਼ੋਰਾ ਸਿੰਘ ਅਤੇ ਪ੍ਰੋ ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਅਤੇ ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਦੀ ਦੇਖ ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ ਬੂਟੇ ਲਗਾਏ ਗਏ।

ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ  ਨੇ ਕਿਹਾ ਕਿ ਸਕੂਲ ਵਿੱਚ “ਏਕ ਪੇੜ ਮਾਂ ਕੇ ਨਾਮ” ਪਹਿਲਕਦਮੀ ਦੇ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਸਾਰਥਕ ਸਮਾਗਮ ਦਾ ਉਦੇਸ਼ ਵਾਤਾਵਰਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਮਾਵਾਂ ਦੇ ਪਿਆਰ ਅਤੇ ਦੇਖਭਾਲ ਨੂੰ ਸ਼ਰਧਾਂਜਲੀ ਦੇਣਾ ਹੈ। ਬੱਚਿਆਂ ਦੀ ਭਾਗੀਦਾਰੀ ਵਾਤਾਵਰਣ ਨੂੰ ਸੰਭਾਲਣ ਵਿੱਚ ਮਦਦ ਹੀ ਨਹੀਂ ਕਰੇਗੀ ਬਲਕਿ ਸਾਡੇ ਨੌਜਵਾਨ ਵਿਦਿਆਰਥੀਆਂ ਵਿੱਚ ਸ਼ੁਕਰਗੁਜ਼ਾਰੀ ਅਤੇ ਜ਼ਿੰਮੇਵਾਰੀ ਦੇ ਮਜ਼ਬੂਤ ਮੁੱਲ ਵੀ ਪੈਦਾ ਕਰੇਗੀ। ਇਸ ਮੁਹਿੰਮ ਵਿੱਚ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਭ ਨੇ ਮਿਲ ਕੇ ਸਕੂਲ ਦੇ ਪਰਿਸਰ ਵਿੱਚ ਵੱਖ–ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਨਿੰਮ, ਅਮਲਤਾਸ, ਗੁਲਮੋਹਰ ਅਤੇ ਹੋਰ ਫੁੱਲਦਾਰ ਬੂਟੇ ਲਗਾਏ।

ਪ੍ਰਿੰਸੀਪਲ ਡਾਕਟਰ ਸੰਜੀਵ ਜਿੰਦਲ ਨੇ ਬੱਚਿਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਰੁੱਖ ਸਾਡੀ ਜ਼ਿੰਦਗੀ ਲਈ ਬਹੁਤ ਜ਼ਰੂਰੀ ਹਨ। ਇਹ ਸਾਨੂੰ ਆਕਸੀਜਨ ਦੇਣ ਦੇ ਨਾਲ–ਨਾਲ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਦੇ ਹਨ। ਇਸ ਲਈ ਹਰ ਵਿਦਿਆਰਥੀ ਨੂੰ ਆਪਣੇ ਜੀਵਨ ਵਿੱਚ ਘੱਟੋ–ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ। ਉਹਨਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਆਪਣੀ ਜ਼ਿੰਮੇਵਾਰੀ ਮੰਨਦੇ ਹੋਏ ਘਰਾਂ ਵਿੱਚ ਵੀ ਪੌਦੇ ਲਗਾਉਣ ਅਤੇ ਉਹਨਾਂ ਦੀ ਸਾਂਭ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਾਈਸ ਪ੍ਰਿੰਸੀਪਲ ਡਾਕਟਰ ਪਰਮਪ੍ਰੀਤ ਕੌਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲ ਵਿੱਚ ਚਲਾਈ ਗਈ ਇਹ ਰੁੱਖ ਲਗਾਉਣ ਦੀ ਮੁਹਿੰਮ ਬਹੁਤ ਹੀ ਸਫਲ ਰਹੀ ਅਤੇ ਸਭ ਨੇ ਵਾਤਾਵਰਣ ਸੰਭਾਲਣ ਦਾ ਸੁਨੇਹਾ ਦਿੱਤਾ।

Leave a Reply

Your email address will not be published. Required fields are marked *