ਪੌਂਗ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੇ !


ਚੰਡੀਗੜ੍ਹ, 27 ਅਗਸਤ (ਨਿਊਜ਼ ਟਾਊਨ ਨੈਟਵਰਕ):
ਪੌਂਗ ਡੈਮ ਦਾ ਪਾਣੀ ਦਾ ਪੱਧਰ 1394 ਫੁੱਟ ਦੇ ਨੇੜੇ ਪਹੁੰਚ ਗਿਆ ਹੈ ਜੋ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਹੈ। ਇਸ ਦੇ ਨਾਲ ਹੀ, ਭਾਖੜਾ ਬੋਰਡ ਬਿਆਸ ਦਰਿਆ ਵਿਚ ਲਗਾਤਾਰ ਭਾਰੀ ਮਾਤਰਾ ਵਿਚ ਪਾਣੀ ਛੱਡ ਰਿਹਾ ਹੈ। ਜੇ ਅਸੀਂ ਬਿਆਸ ਵਿਚ ਛੱਡੇ ਜਾ ਰਹੇ ਪਾਣੀ ਦੀ ਗੱਲ ਕਰੀਏ ਤਾਂ ਅੱਜ 82 ਹਜ਼ਾਰ ਕਿਊਸਿਕ ਪਾਣੀ ਬਿਆਸ ਦਰਿਆ ਵਿਚ ਜਾ ਰਿਹਾ ਹੈ। ਜ਼ੀ ਮੀਡੀਆ ‘ਤੇ ਵਿਸ਼ੇਸ਼ ਤੌਰ ‘ਤੇ ਗੱਲਬਾਤ ਕਰਦੇ ਹੋਏ, ਭਾਖੜਾ ਬੋਰਡ ਦੇ ਮੁੱਖ ਇੰਜੀਨੀਅਰ ਰਾਕੇਸ਼ ਗੁਪਤਾ ਨੇ ਕਿਹਾ ਕਿ ਹਿਮਾਚਲ ਤੋਂ ਪੌਂਗ ਡੈਮ ਵਿਚ ਪਾਣੀ ਦਾ ਪ੍ਰਵਾਹ ਬਹੁਤ ਜ਼ਿਆਦਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ ਭਾਖੜਾ ਬੋਰਡ ਜਨਤਕ ਹਿੱਤ ਨੂੰ ਧਿਆਨ ਵਿਚ ਰੱਖ ਕੇ ਫ਼ੈਸਲਾ ਲਵੇਗਾ ਤਾਕਿ ਹੇਠਲੇ ਖੇਤਰਾਂ ਵਿਚ ਰਹਿਣ ਵਾਲੇ ਲੋਕਾਂ ਦਾ ਨੁਕਸਾਨ ਘੱਟ ਤੋਂ ਘੱਟ ਹੋ ਸਕੇ। ਇਸ ਦੇ ਨਾਲ ਹੀ, ਰਾਕੇਸ਼ ਗੁਪਤਾ ਦਾ ਕਹਿਣਾ ਹੈ ਕਿ ਮਹਾਰਾਣਾ ਪ੍ਰਤਾਪ ਸਾਗਰ ਝੀਲ ਵਿਚ ਪਾਣੀ ਦੇ ਪ੍ਰਵਾਹ ਵਿਚ ਲਗਾਤਾਰ ਵਾਧਾ ਭਵਿੱਖ ਲਈ ਚਿੰਤਾ ਦਾ ਵਿਸ਼ਾ ਹੈ ਪਰ ਭਾਖੜਾ ਬੋਰਡ ਅਗਲਾ ਫ਼ੈਸਲਾ ਜਨਤਕ ਹਿੱਤ ਨੂੰ ਧਿਆਨ ਵਿਚ ਰੱਖ ਕੇ ਲਵੇਗਾ।