ਦਾਜ ਲਈ ਤੰਗ ਪ੍ਰੇਸ਼ਾਨ ਕਰਨ ‘ਤੇ ਪਤੀ ਨੂੰ ਕਰਵਾਇਆ ਗ੍ਰਿਫ਼ਤਾਰ !


ਪੱਟੀ , 29 ਅਗਸਤ ( ਨਿਊਜ਼ ਟਾਊਨ ਨੈੱਟਵਰਕ ) :
ਦਾਜ ਦੀ ਮੰਗ ਨੂੰ ਲੈ ਕੇ ਕਥਿਤ ਤੌਰ ’ਤੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਉਸਦੇ ਪਤੀ, ਸੱਸ ਅਤੇ ਸਹੁਰੇ ਵਿਰੁੱਧ ਕੇਸ ਦਰਜ ਕੀਤਾ ਹੈ। ਜਦੋਂਕਿ ਪਤੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਦੀਪਤੀ ਪੁੱਤਰੀ ਭੁਪਿੰਦਰਪਾਲ ਵਾਸੀ ਪੱਟੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪਤੀ ਰਾਹੁਲ ਖੰਨਾ, ਸਹੁਰਾ ਕੁਲਦੀਪ ਖੰਨਾ ਅਤੇ ਸੱਸ ਰਾਮੇਸ਼ ਖੰਨਾ ਵਾਸੀ ਅੰਮ੍ਰਿਤਸਰ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਹਨ। ਉਕਤ ਲੋਕਾਂ ਨੇ ਉਸ ਦੇ ਗਹਿਣੇ ਅਤੇ ਹੋਰ ਇਸਤੀ ਧੰਨ ਨੂੰ ਵੀ ਆਪਣੇ ਕਬਜੇ ਵਿਚ ਰੱਖਿਆ ਹੋਇਆ ਹੈ।
ਉਕਤ ਸ਼ਿਕਾਇਤ ਦੀ ਪੜਤਾਲ ਡੀਐੱਸਪੀ ਸਬ ਡਵੀਜ਼ਨ ਪੱਟੀ ਲਵਕੇਸ਼ ਵੱਲੋਂ ਕੀਤੇ ਜਾਣ ਉਪਰੰਤ ਥਾਣਾ ਸਿਟੀ ਪੱਟੀ ਵਿਖੇ ਰਾਹੁਲ ਖੰਨਾ, ਕੁਲਦੀਪ ਖੰਨਾ ਅਤੇ ਰਾਮੇਸ਼ ਖੰਨਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਜਾਂਚ ਕਰ ਰਹੇ ਏਐੱਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਰਾਹੁਲ ਖੰਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।