ਰਾਜਪਾਲ ਨੇ ਗ੍ਰਹਿ ਮੰਤਰੀ ਤੋਂ ਪੰਜਾਬ ਲਈ ਵਿਸ਼ੇਸ਼ ਵਿੱਤੀ ਪੈਕੇਜ ਮੰਗਿਆ !

0
WhatsApp Image 2025-08-29 at 3.49.39 PM

ਗੁਹਾਟੀ, 29 ਅਗਸਤ (ਨਿਊਜ਼ ਟਾਊਨ ਨੈਟਵਰਕ):

ਗੁਹਾਟੀ ਕੋਇਨਾਧਾਰਾ ਗੈਸਟ ਹਾਊਸ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਗੁਲਾਬ ਚੰਦ ਕਟਾਰੀਆ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਨਗਰ ਨਿਗਮ ਲਈ ਹਾਲ ਹੀ ਵਿਚ ਮਨਜ਼ੂਰ ਕੀਤੀ ਗਈ 125 ਕਰੋੜ ਦੀ ਗ੍ਰਾਂਟ ਲਈ ਧੰਨਵਾਦ ਕੀਤਾ। ਇਹ ਸਹਾਇਤਾ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ। ਉਨ੍ਹਾ ਨੇ ਕਿਹਾ ਹੈ ਕਿ ਪੰਜਾਬ ਵਿਚ ਹਾਲ ਹੀ ਵਿਚ ਬਣੀ ਹੜ੍ਹ ਦੀ ਸਥਿਤੀ, ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਅਤੇ ਭਵਿੱਖ ਦੀਆਂ ਜ਼ਰੂਰਤਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ। ਮੀਟਿੰਗ ਦੌਰਾਨ ਖੇਤਰੀ ਵਿਕਾਸ, ਜਨਤਕ ਸੇਵਾ ਅਤੇ ਆਫ਼ਤ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਵੀ ਸਾਰਥਕ ਚਰਚਾ ਕੀਤੀ ਗਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਪੰਜਾਬ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *