ਮੋਗਾ ‘ਚ ਵੱਡੀ ਵਾਰਦਾਤ, ਅਣਪਛਾਤੇ ਨਕਾਬਪੋਸ਼ਾਂ ਨੇ ਬੈਂਕ ਮੈਨੇਜਰ ‘ਤੇ ਕੀਤਾ ਜਾਨਲੇਵਾ ਹਮਲਾ !

0
Screenshot 2025-08-30 135058

ਮੋਗਾ , 30  ਅਗਸਤ ( ਨਿਊਜ਼ ਟਾਊਨ ਨੈੱਟਵਰਕ ) :  

ਦਿਨ ਚੜ੍ਹਦੇ ਹੀ ਮੋਗਾ ‘ਚ ਵੱਡੀ ਵਾਰਦਾਤ ਵਾਪਰੀ ਹੈ। ਇਸ ਘਟਨਾ ਨਾਲ ਇਕ ਵਾਰ ਫਿਰ ਪੁਲਿਸ ‘ਤੇ ਸਵਾਲ ਖੜ੍ਹੇ ਹੋਏ ਹਨ। ਪੀਐੱਨਬੀ ਬੈਂਕ ਬ੍ਰਾਂਚ ਦੇ ਮੈਨੇਜਰ ‘ਤੇ ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰ ਕੇ ਗੰਭੀਰ ਜਖ਼ਮੀ ਕਰ ਦਿੱਤਾ ਗਿਆ।

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬਿਨਾਂ ਨੰਬਰ ਪਲੇਟ ਗੱਡੀ ‘ਤੇ ਸਵਾਰ 4 ਅਣਪਛਾਤੇ ਨਕਾਬਪੋਸ਼ ਵਿਅਕਤੀਆਂ ਨੇ ਬੈਂਕ ਮੈਨੇਜਰ ਦਾ ਦਰਵਾਜ਼ਾ ਖੜਕਾਇਆ। ਦਰਵਾਜ਼ਾ ਖੋਲ੍ਹਣ ਸਾਰ ਹੀ ਮੈਨੇਜਰ ‘ਤੇ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਉਪਰੰਤ ਬੈਂਕ ਮੈਨੇਜਰ ਨੂੰ ਨੇੜਲੇ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ। ਬੈਂਕ ਮੈਨੇਜਰ ਪ੍ਰਿੰਸ ਰਾਜ ਜਿਨ੍ਹਾਂ ਦੀ ਬੈਂਕ ਦੇ ਸਾਹਮਣੇ ਹੀ ਮਕਾਨ ਵਿਚ ਰਿਹਾਇਸ਼ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਚੈੱਕ ਕੀਤਾ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ

Leave a Reply

Your email address will not be published. Required fields are marked *