ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਸ਼ੇਸ਼ IAF ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ

0
rbu 3

ਮੋਹਾਲੀ, 1 ਸਤੰਬਰ (ਨਿਊਜ਼ ਟਾਊਨ ਨੈਟਵਰਕ) : ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਲਈ ਭਾਰਤੀ ਹਵਾਈ ਸੈਨਾ ਵਲੋਂ ਇਕ ਵਿਸ਼ੇਸ਼ ਜਾਣਕਾਰੀ ਸੈਸ਼ਨ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ “ਡਾਇਰੈਕਟੋਰੇਟ ਆਫ ਇੰਡਕਸ਼ਨ ਐਂਡ ਸਿਲੈਕਸ਼ਨ ਇਨ ਹੋਲਿਸਟਿਕ ਅਪਰੋਚ”  ਵੱਲੋਂ ਕਰਵਾਇਆ ਗਿਆ ਸੀ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਭਰਤੀ ਪ੍ਰਕਿਰਿਆ, ਕਰੀਅਰ ਮੌਕੇ ਅਤੇ ਅਧਿਕਾਰੀ ਬਣਨ ਲਈ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ। ਸੈਸ਼ਨ ਦੀ ਸ਼ੁਰੂਆਤ ਗਰੁੱਪ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੀਤੀ। ਇਸ ਮੌਕੇ ਵਿੰਗ ਕਮਾਂਡਰ ਅੰਸ਼ੁਮਨ ਸਮਾਜਪਤੀ ਨੇ ਅਧਿਕਾਰੀਆਂ ਦੀ ਭੂਮਿਕਾ, ਸਿਖਲਾਈ ਪ੍ਰਕਿਰਿਆ ਅਤੇ ਕਰੀਅਰ ਵਿਕਾਸ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ।

ਸਕੁਐਡਰਨ ਲੀਡਰ ਚੱਕਰਵਰਤੀ ਲੱਖਾਵਤ ਨੇ ਹਵਾਈ ਸੈਨਾ ਦੇ ਵੱਖ-ਵੱਖ ਵਿਭਾਗਾਂ ਦੀ ਬਣਤਰ ਅਤੇ ਕੰਮਕਾਜ ਉੱਤੇ ਚਾਨਣਾ ਪਾਇਆ। ਫਲਾਈਟ ਲੈਫਟੀਨੈਂਟ ਨਿਖਿਲ ਪਾਥਰ ਨੇ ਤਕਨੀਕੀ ਅਤੇ ਪ੍ਰਸ਼ਾਸਕੀ ਖੇਤਰਾਂ ਵਿੱਚ ਉਪਲਬਧ ਕਰੀਅਰ ਮੌਕਿਆਂ ਬਾਰੇ ਗੱਲ ਕੀਤੀ,  ਹਵਾਈ ਸੈਨਾ ਵਿੱਚ ਸ਼ਾਮਲ ਹੋਣ ਲਈ ਸਰੀਰਕ ਅਤੇ ਮਾਨਸਿਕ ਤਿਆਰੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਵਿਦਿਆਰਥੀਆਂ ਨੂੰ ਭਰਤੀ ਪ੍ਰਕਿਰਿਆ, ਚੋਣ ਮਾਪਦੰਡ, ਲਿਖਤੀ ਪ੍ਰੀਖਿਆ, ਇੰਟਰਵਿਊ ਅਤੇ ਮੈਡੀਕਲ ਟੈਸਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਹਵਾਈ ਸੈਨਾ ਵੱਲੋਂ ਬੱਸ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੂੰ ਹਵਾਈ ਜਹਾਜ਼ਾਂ ਅਤੇ ਉਨ੍ਹਾਂ ਦੇ ਤਕਨੀਕੀ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਸੈਸ਼ਨ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਅਤੇ ਜਾਣਕਾਰੀਪੂਰਣ ਸਾਬਤ ਹੋਇਆ ਅਤੇ ਉਨ੍ਹਾਂ ਨੂੰ ਹਵਾਈ ਸੈਨਾ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *